ਜੈਪੁਰ — ਰਾਜਸਥਾਨ ਸਰਕਾਰ ਨੇ ਵੀਰਵਾਰ ਨੂੰ ਰਾਜਸਥਾਨ ਪ੍ਰਸ਼ਾਸਨਿਕ ਸੇਵਾ (ਆਰ.ਏ.ਐੱਸ.) ਦੇ 396 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੀਂ ਬਣੀ ਭਾਜਪਾ ਸਰਕਾਰ ਦੇ ਅਧੀਨ ਰਾਜ ਦੇ ਪ੍ਰਸ਼ਾਸਨਿਕ ਢਾਂਚੇ ਵਿੱਚ ਇਹ ਆਪਣੀ ਕਿਸਮ ਦਾ ਪਹਿਲਾ ਸਭ ਤੋਂ ਵੱਡਾ ਬਦਲਾਅ ਹੈ। ਸੂਬੇ ਦੇ ਕਰਮਚਾਰੀ ਵਿਭਾਗ ਨੇ ਵੀਰਵਾਰ ਰਾਤ ਨੂੰ ਇਸ ਸਬੰਧ 'ਚ ਹੁਕਮ ਜਾਰੀ ਕੀਤਾ। ਇਸ ਤੋਂ ਇਲਾਵਾ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਇੱਕ ਅਧਿਕਾਰੀ ਅਤੇ ਭਾਰਤੀ ਜੰਗਲਾਤ ਸੇਵਾ ਦੇ ਪੰਜ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ। ਦਿਨ ਵੇਲੇ ਹੋਰਨਾਂ ਵਿਭਾਗਾਂ ਵਿੱਚ ਤਬਾਦਲਿਆਂ ਦੀਆਂ ਲੰਬੀਆਂ ਸੂਚੀਆਂ ਵੀ ਜਾਰੀ ਕੀਤੀਆਂ ਗਈਆਂ।
'ਆਪ' ਨੇ ਕਾਂਗਰਸ ਨਾਲ ਗਠਜੋੜ ਕੀਤਾ ਤਾਂ ਕੇਜਰੀਵਾਲ ਨੂੰ ਤਿੰਨ-ਚਾਰ ਦਿਨਾਂ 'ਚ ਕਰ ਲਿਆ ਜਾਵੇਗਾ ਗ੍ਰਿਫ਼ਤਾਰ: ਆਤਿਸ਼ੀ
NEXT STORY