ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹ ਤੋਂ ਇਕ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਨਾਬਾਲਗ ਕੁੜੀ ਨੂੰ ਅਗਵਾ ਕਰਨ, ਵਿਆਹ ਦਾ ਵਾਅਦਾ ਕਰਨ ਤੇ ਸੈਕਸ ਸ਼ੋਸ਼ਣ ਦੇ ਦੋਸ਼ ਹੇਠ 4 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਸ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 26 ਫਰਵਰੀ ਨੂੰ ਉਸ ਨੂੰ ਇਕ ਏਜੰਟ ਤੇ ਉਸ ਦੇ ਸਾਥੀਆਂ ਨੇ ਅਗਵਾ ਕਰ ਲਿਆ ਸੀ। ਉਨ੍ਹਾਂ ਉਸ ਨਾਲ ਵਿਆਹ ਰਾਹੀਂ ਬਿਹਤਰ ਜ਼ਿੰਦਗੀ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਸੀ ਪਰ ਬਾਅਦ ’ਚ ਉਸ ਨੂੰ ਬੀੜ ਦੇ ਪਟੋਦਾ ’ਚ ਇਕ ਬਜ਼ੁਰਗ ਵਿਅਕਤੀ ਕੋਲ ਵੇਚ ਦਿੱਤਾ।
ਐੱਫ. ਆਈ. ਆਰ. ’ਚ ਕਿਹਾ ਗਿਆ ਹੈ ਕਿ 27 ਫਰਵਰੀ ਨੂੰ ਨਾਬਾਲਗ ਕੁੜੀ ਨੂੰ ਕਥਿਤ ਤੌਰ ’ਤੇ ਧਮਕੀ ਦਿੱਤੀ ਗਈ ਤੇ ਇਕ ਗੈਰ-ਕਾਨੂੰਨੀ ਵਿਆਹ ਲਈ ਮਜਬੂਰ ਕੀਤਾ ਗਿਆ। 27 ਫਰਵਰੀ ਤੋਂ 10 ਮਾਰਚ ਦਰਮਿਆਨ ਉਸ ਦੇ ‘ਪਤੀ’ ਭੌਸਾਹਿਬ ਤਾਂਬੇ ਨੇ ਕਥਿਤ ਤੌਰ ’ਤੇ ਉਸ ਨੂੰ ਬੰਧਕ ਬਣਾ ਕੇ ਉਸ ਨਾਲ ਜਬਰ-ਜ਼ਨਾਹ ਕੀਤਾ। ਜਾਂਚ ਤੋਂ ਬਾਅਦ ਪੁਲਸ ਨੇ ਭੌਸਾਹਿਬ ਤਾਂਬੇ ਤੇ 3 ਹੋਰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਰੇਲਵੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! ਮਹਿੰਗਾਈ ਭੱਤੇ ਤੋਂ ਬਾਅਦ ਹੁਣ KMA 'ਚ 25 ਫੀਸਦੀ ਦਾ ਵਾਧਾ
NEXT STORY