ਬਕਸਰ : ਬਿਹਾਰ ਦੇ ਬਕਸਰ ਜ਼ਿਲ੍ਹੇ ਵਿੱਚ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਚਾਰ ਲੋਕਾਂ ਦੀ ਦਰਦਨਾਕ ਮੌਤ ਹੋ ਗਈ, ਜਦਕਿ ਤਿੰਨ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਰਾਜਪੁਰ ਥਾਣਾ ਖੇਤਰ ਦੇ ਪਿੰਡ ਸੋਨਪਾ ਨੇੜੇ ਨੈਸ਼ਨਲ ਹਾਈਵੇਅ-319A 'ਤੇ ਵਾਪਰਿਆ, ਜਿੱਥੇ ਇੱਕ ਬੇਕਾਬੂ ਅਤੇ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਬਾਈਕ ਨੂੰ ਦਰੜਨ ਤੋਂ ਬਾਅਦ ਕਾਰ ਸੜਕ ਕਿਨਾਰੇ ਇੱਕ ਦਰੱਖ਼ਤ ਨਾਲ ਜਾ ਟਕਰਾਈ।
ਹਾਦਸੇ ਤੋਂ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕ ਤੁਰੰਤ ਮਦਦ ਲਈ ਇਕੱਠੇ ਹੋ ਗਏ। ਇਸ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚਾਰ ਗੰਭੀਰ ਜ਼ਖ਼ਮੀਆਂ ਨੂੰ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਬਕਸਰ ਸਦਰ ਹਸਪਤਾਲ ਪਹੁੰਚਾਇਆ ਗਿਆ। ਹਾਲਾਂਕਿ, ਹਸਪਤਾਲ ਪਹੁੰਚਦਿਆਂ ਹੀ ਇੱਕ ਹੋਰ ਜ਼ਖ਼ਮੀ ਨੇ ਦਮ ਤੋੜ ਦਿੱਤਾ, ਜਿਸ ਨਾਲ ਮ੍ਰਿਤਕਾਂ ਦੀ ਗਿਣਤੀ ਵਧ ਕੇ ਚਾਰ ਹੋ ਗਈ।
ਪੁਲਸ ਅਨੁਸਾਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਤਿੰਨ ਵਿਅਕਤੀ ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ਦੇ ਪਿੰਡ ਭਾਤਵਰਾ ਦੇ ਰਹਿਣ ਵਾਲੇ ਸਨ, ਜਦਕਿ ਚੌਥੇ ਮ੍ਰਿਤਕ ਦੀ ਪਛਾਣ ਸਥਾਨਕ ਪਿੰਡ ਸੋਨਪਾ ਦੇ ਵਾਸੀ ਵਜੋਂ ਹੋਈ ਹੈ। ਬਾਕੀ ਤਿੰਨ ਜ਼ਖ਼ਮੀਆਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਸਦਰ ਹਸਪਤਾਲ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਬਿਹਤਰ ਇਲਾਜ ਲਈ ਟ ਰੌਮਾ ਸੈਂਟਰ ਰੈਫਰ ਕਰ ਦਿੱਤਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਸਰਪੰਚ ਬਣਨ ਦਾ ਸੁਪਨਾ ਟੁੱਟਣ ’ਤੇ ਆਟੋ ਰਿਕਸ਼ਾ ਚਾਲਕ ਨੇ ਕੀਤੀ ਖ਼ੁਦਕੁਸ਼ੀ
NEXT STORY