ਜੈਤੋ (ਰਘੁਨੰਦਨ ਪਰਾਸ਼ਰ) - ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 82 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ 4,50,37,948 ਹੋ ਗਈ ਹੈ। ਇਲਾਜ ਅਧੀਨ 84 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ ਜਦੋਂ ਕਿ ਸਰਗਰਮ ਮਰੀਜ਼ਾਂ ਦੀ ਗਿਣਤੀ 840 ਤੱਕ ਪਹੁੰਚ ਗਈ ਹੈ। ਓਡੀਸ਼ਾ ਰਾਜ ਵਿੱਚ ਦੇਸ਼ ਭਰ ਵਿੱਚ ਸਭ ਤੋਂ ਵੱਧ 6 ਸਰਗਰਮ ਮਰੀਜ਼ ਹਨ।
ਇਹ ਵੀ ਪੜ੍ਹੋ- ਮਾਇਆਵਤੀ ਦਾ ਵੱਡਾ ਐਲਾਨ, ਭਤੀਜੇ ਆਕਾਸ਼ ਆਨੰਦ ਨੂੰ ਕੌਮੀ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾਇਆ, ਦੱਸੀ ਇਹ ਵਜ੍ਹਾ
ਸੋਮਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ 4 ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿੱਚੋਂ 3 ਮਰੀਜ਼ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਹਨ ਅਤੇ 1 ਮਰੀਜ਼ ਕੇਰਲ ਤੋਂ ਹੈ। ਪਿਛਲੇ 24 ਘੰਟਿਆਂ ਵਿੱਚ 84 ਮਰੀਜ਼ ਠੀਕ ਹੋ ਗਏ ਹਨ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 4,45,03,431 ਹੋ ਗਈ ਹੈ, ਜਦੋਂ ਕਿ 4 ਲੋਕਾਂ ਦੀ ਮੌਤ ਨਾਲ ਕੁੱਲ ਗਿਣਤੀ 5,33,593 ਹੋ ਗਈ ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ 172 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਸੰਖਿਆ 4,50,33,201 ਹੋ ਗਈ ਹੈ। ਦੇਸ਼ ਵਿੱਚ ਹੁਣ ਤੱਕ 220,68,94,106 ਟੀਕੇ ਲਗਵਾਏ ਜਾ ਚੁੱਕੇ ਹਨ। ਉੱਤਰ ਪ੍ਰਦੇਸ਼ ਰਾਜ ਵਿੱਚ ਮੌਤ ਦਰ ਦੇ ਅੰਕੜਿਆਂ ਨੂੰ ਇਕੱਠਾ ਕਰਨਾ ਜਾਰੀ ਹੈ।
ਇਹ ਵੀ ਪੜ੍ਹੋ- ਹੈਵਾਨੀਅਤ ਦੀਆਂ ਹੱਦਾਂ ਪਾਰ:ਨਾਬਾਲਗ ਦੀ ਕੁੱਟਮਾਰ ਤੋਂ ਬਾਅਦ ਪ੍ਰਾਈਵੇਟ ਪਾਰਟ ਨਾਲ ਇੱਟ ਬੰਨ੍ਹ ਬਣਾਈ ਵੀਡੀਓ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮਾਇਆਵਤੀ ਦਾ ਵੱਡਾ ਐਲਾਨ, ਭਤੀਜੇ ਆਕਾਸ਼ ਆਨੰਦ ਨੂੰ ਕੌਮੀ ਕੋਆਰਡੀਨੇਟਰ ਦੇ ਅਹੁਦੇ ਤੋਂ ਹਟਾਇਆ, ਦੱਸੀ ਇਹ ਵਜ੍ਹਾ
NEXT STORY