ਨੈਸ਼ਨਲ ਡੈਸਕ - ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਇੱਕ ਭਿਆਨਕ ਘਟਨਾ ਵਾਪਰੀ ਹੈ। ਦੇਰ ਸ਼ਾਮ ਇੱਥੇ ਇੱਕ ਘਰ ਵਿੱਚ ਜ਼ਬਰਦਸਤ ਧਮਾਕਾ ਹੋਇਆ। ਇਸ ਹਾਦਸੇ ਵਿੱਚ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਇੱਕ ਹੀ ਪਰਿਵਾਰ ਦੇ ਸਨ। ਇਕ ਵਿਅਕਤੀ ਜ਼ਖਮੀ ਹੋ ਗਿਆ ਹੈ, ਜਿਸ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਫੋਰੈਂਸਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਹਾਦਸਾ ਸਿਲੰਡਰ ਫਟਣ, ਏਸੀ ਕੰਪ੍ਰੈਸ਼ਰ ਫਟਣ ਨਾਲ ਹੋਇਆ ਜਾਂ ਕੋਈ ਹੋਰ ਕਾਰਨ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੁਲਸ ਨੇ ਗੈਸ ਸਿਲੰਡਰ ਵਿੱਚ ਧਮਾਕਾ ਹੋਣ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਪੁਲਸ ਮੁਤਾਬਕ ਧਮਾਕਾ ਬੈੱਡਰੂਮ 'ਚ ਹੋਇਆ। ਬਹਾਦੁਰਗੜ੍ਹ ਦੇ ਡੀ.ਸੀ.ਪੀ. ਮਯੰਕ ਮਿਸ਼ਰਾ ਨੇ ਕਿਹਾ, "ਇਹ ਕੋਈ ਸਿਲੰਡਰ ਧਮਾਕਾ ਨਹੀਂ ਹੈ, ਇਹ ਬੈੱਡਰੂਮ ਦੇ ਅੰਦਰ ਹੋਇਆ ਹੈ। ਧਮਾਕੇ ਨਾਲ ਪੂਰਾ ਘਰ ਪ੍ਰਭਾਵਿਤ ਹੋਇਆ ਹੈ। ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।" ਬਹਾਦੁਰਗੜ੍ਹ ਦੇ ਡੀ.ਸੀ.ਪੀ. ਮਯੰਕ ਮਿਸ਼ਰਾ ਨੇ ਦੱਸਿਆ ਕਿ ਚਾਰੇ ਮ੍ਰਿਤਕ ਪਰਿਵਾਰਕ ਮੈਂਬਰ ਸਨ। ਫੋਰੈਂਸਿਕ ਟੀਮ ਧਮਾਕੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਆਨਲਾਈਨ ਗੇਮਿੰਗ 'ਤੇ ਸਰਜੀਕਲ ਸਟ੍ਰਾਈਕ, 357 ਵੈੱਬਸਾਈਟਾਂ ਬਲਾਕ
NEXT STORY