ਦੇਵਾਸ- ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲ੍ਹੇ ਵਿਚ ਸ਼ਨੀਵਾਰ ਇਕ ਮਕਾਨ 'ਚ ਅੱਗ ਲੱਗਣ ਕਾਰਨ ਦੋ ਬੱਚਿਆਂ ਸਮੇਤ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਸ ਮਕਾਨ 'ਚ ਡੇਅਰੀ ਵੀ ਸੀ। ਇਕ ਅਧਿਕਾਰੀ ਨੇ ਦੱਸਿਆ ਕਿ ਨਯਾਪੁਰਾ ਇਲਾਕੇ ਵਿਚ ਸਥਿਤ ਮਕਾਨ ਵਿਚ ਸਵੇਰੇ ਕਰੀਬ ਪੌਣੇ 5 ਵਜੇ ਅੱਗ ਲੱਗ ਗਈ। ਨਾਹਰ ਦਰਵਾਜ਼ਾ ਪੁਲਸ ਥਾਣੇ ਦੀ ਮੁਖੀ ਮੰਜੂ ਯਾਦਵ ਨੇ ਕਿਹਾ ਕਿ ਸਾਨੂੰ ਨਯਾਪੁਰਾ ਵਿਚ ਇਕ ਡੇਅਰੀ 'ਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਅਤੇ ਉਸੇ ਕੰਪਲੈਕਸ ਵਿਚ ਇਕ ਪਰਿਵਾਰ ਵੀ ਰਹਿੰਦਾ ਸੀ।
ਅਧਿਕਾਰੀ ਨੇ ਕਿਹਾ ਕਿ ਸਾਹ ਘੁੱਟਣ ਅਤੇ ਝੁਲਸਣ ਕਾਰਨ ਜੋੜੇ ਅਤੇ ਉਨ੍ਹਾਂ ਦੇ ਦੋ ਬੱਚਿਆਂ ਦੀ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਵਿਭਾਗ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਇਆ। ਉਨ੍ਹਾਂ ਨੇ ਦੱਸਿਆ ਕਿ ਮਾਮਲੇ ਦੀ ਵਿਸਥਾਰਪੂਰਵਰਕ ਜਾਣਕਾਰੀ ਅਜੇ ਤੱਕ ਨਹੀਂ ਮਿਲ ਸਕੀ ਹੈ।
ਉੱਤਰੀ ਭਾਰਤ 'ਚ ਸੀਤ ਲਹਿਰ ਕਾਰਨ ਕੜਾਕੇ ਦੀ ਠੰਡ, ਇਨ੍ਹਾਂ ਸੂਬਿਆਂ 'ਚ ਅੱਜ ਭਾਰੀ ਬਾਰਿਸ਼ ਦਾ ਅਲਰਟ
NEXT STORY