ਦਤੀਆ (ਭਾਸ਼ਾ)- ਮੱਧ ਪ੍ਰਦੇਸ਼ ਦੇ ਦਤੀਆ ਜ਼ਿਲ੍ਹੇ 'ਚ ਭਗਵਾਨ ਗਣੇਸ਼ ਦੀ ਮੂਰਤੀ ਦੇ ਵਿਸਰਜਨ ਦੌਰਾਨ ਇਕ ਤਾਲਾਬ 'ਚ ਡੁੱਬਣ ਨਾਲ 4 ਨਾਬਾਲਗਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਨੂੰ ਬਚਾ ਲਿਆ ਗਿਆ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 2 ਨਾਬਾਲਗਾਂ ਦੀ ਹਾਲਤ ਗੰਭੀਰ ਹੈ, ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਘਟਨਾ ਨਿਰਾਵਲ ਬਿਦਾਨੀਆ ਪਿੰਡ 'ਚ ਚੱਲ ਰਹੇ 10 ਦਿਨਾ ਗਣੇਸ਼ ਉਤਸਵ ਦੌਰਾਨ ਮੰਗਲਵਾਰ ਸ਼ਾਮ ਨੂੰ ਹੋਈ। ਕੁਝ ਬੱਚੇ ਇਕ ਮੂਰਤੀ ਦੇ ਵਿਸਰਜਨ ਲਈ ਤਾਲਾਬ 'ਤੇ ਪਹੁੰਚੇ ਸਨ।
ਇਹ ਵੀ ਪੜ੍ਹੋ : AC ਲਗਾ ਕੇ ਸੌਂ ਗਿਆ ਡਾਕਟਰ, ਨਿੱਜੀ ਕਲੀਨਿਕ 'ਚ ਦਾਖ਼ਲ 2 ਨਵਜਨਮੇ ਬੱਚਿਆਂ ਨਾਲ ਵਾਪਰਿਆ ਭਾਣਾ
ਉਨ੍ਹਾਂ ਦੱਸਿਆ ਕਿ ਕੁਝ ਪਿੰਡ ਵਾਸੀਆਂ ਨੇ 7 ਬੱਚਿਆਂ ਨੂੰ ਤਾਲਾਬ 'ਚ ਡੁੱਬਦੇ ਦੇਖਿਆ ਤਾਂ ਪੁਲਸ ਨੂੰ ਸੂਚਿਤ ਕੀਤਾ। ਪੁਲਸ ਸੁਪਰਡੈਂਟ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ 'ਚੋਂ 4 ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਹੋਰ ਨੂੰ ਬਚਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ 'ਚ ਤਿੰਨ ਕੁੜੀਆਂ ਵੀ ਸ਼ਾਮਲ ਹਨ। ਮ੍ਰਿਤਕਾਂ ਦੀ ਉਮਰ 14 ਤੋਂ 16 ਸਾਲ ਦਰਮਿਆਨ ਹੈ। ਸ਼ਰਮਾ ਨੇ ਦੱਸਿਆ ਕਿ ਬਚਾਏ ਗਏ ਤਿੰਨ ਨਾਬਾਲਗਾਂ 'ਚੋਂ 2 ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਗਵਾਲੀਅਰ ਦੇ ਇਕ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਛੇਤੀ ਹੀ ਵਿਸ਼ਵ ਦੀ ਆਰਥਿਕ ਮਹਾਸ਼ਕਤੀ ਵਜੋਂ ਉਭਰੇਗਾ: PM ਮੋਦੀ
NEXT STORY