ਗੁਰੂਗ੍ਰਾਮ— ਦੇਸ਼ ’ਚ ਕੋਰੋਨਾ ਵਾਇਰਸ ਦਾ ਕਹਿਰ ਵੱਧਦਾ ਜਾ ਰਿਹਾ ਹੈ, ਜਿਸ ਕਾਰਨ ਕਈ ਥਾਵਾਂ ’ਤੇ ਆਕਸੀਜਨ ਦੀ ਭਾਰੀ ਕਿੱਲਤ ਹੈ। ਇਸ ਦਰਮਿਆਨ ਹਰਿਆਣਾ ਦੇ ਗੁਰੂਗ੍ਰਾਮ ’ਚ ਆਕਸੀਜਨ ਖਤਮ ਹੋਣ ਕਾਰਨ ਇਕ ਪ੍ਰਾਈਵੇਟ ਹਸਪਤਾਲ ’ਚ 4 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਆਕਸੀਜਨ ਦੀ ਸਪਲਾਈ ਨਾ ਹੋਣ ਕਾਰਨ 4 ਲੋਕਾਂ ਦੀ ਜਾਨ ਚੱਲੀ ਗਈ।
ਇਹ ਵੀ ਪੜ੍ਹੋ– ਆਕਸੀਜਨ ਲਈ ਦਿੱਲੀ ’ਚ ਮਚੀ ਹਾਹਾਕਾਰ, ਮਦਦ ਲਈ ਅੱਗੇ ਆਈ ‘ਖ਼ਾਲਸਾ ਏਡ’
ਜਾਣਕਾਰੀ ਮੁਤਾਬਕ ਐਤਵਾਰ ਨੂੰ ਕਥੂਰੀਆ ਹਸਪਤਾਲ ’ਚ ਅਚਾਨਕ ਆਕਸੀਜਨ ਦੀ ਸਪਲਾਈ ਖ਼ਤਮ ਹੋ ਗਈ, ਜਿਸ ਕਾਰਨ ਇਹ ਘਟਨਾ ਵਾਪਰੀ। ਕੋਰੋਨਾ ਮਰੀਜ਼ਾਂ ਦੀ ਮੌਤ ਨੂੰ ਲੈ ਕੇ ਮਿ੍ਰਤਕਾਂ ਦੇ ਪਰਿਵਾਰਾਂ ’ਚ ਗੁੱਸਾ ਹੈ। ਉਹ ਜ਼ਿਲ੍ਹਾ ਹਸਪਤਾਲ ਦੀ ਕਾਰਜਸ਼ੈਲੀ ’ਤੇ ਸਵਾਲ ਚੁੱਕ ਰਹੇ ਹਨ।
ਇਹ ਵੀ ਪੜ੍ਹੋ– ਕੋਰੋਨਾ: ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ’ਚ ਆਕਸੀਜਨ ਦੀ ਕਮੀ ਨਾਲ 20 ਮਰੀਜ਼ਾਂ ਦੀ ਮੌਤ
ਜ਼ਿਕਰਯੋਗ ਹੈ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਆਫ਼ਤ ਦਰਮਿਆਨ ਹਸਪਤਾਲਾਂ ’ਚ ਦਾਖ਼ਲ ਮਰੀਜ਼ਾਂ ਲਈ ਆਕਸੀਜਨ ਦੀ ਭਾਰੀ ਕਿੱਲਤ ਹੈ। ਬੀਤੇ ਦਿਨੀਂ ਦਿੱਲੀ ਦੇ ਜੈਪੁਰ ਗੋਲਡਨ ਹਸਪਤਾਲ ’ਚ ਆਕਸੀਜਨ ਦੀ ਘਾਟ ਕਾਰਨ 20 ਮਰੀਜ਼ਾਂ ਦੀ ਮੌਤ ਹੋ ਗਈ।
18 ਤੋਂ 45 ਸਾਲ ਦੀ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਲਈ ਕੋਵਿਨ ਐਪ ’ਤੇ ਰਜਿਸਟ੍ਰੇਸ਼ਨ ਕਰਾਉਣ ਜ਼ਰੂਰੀ
NEXT STORY