ਧੌਲਪੁਰ/ਜੈਪੁਰ (ਭਾਸ਼ਾ) : ਰਾਜਸਥਾਨ ਵਿਚ ਮੰਗਲਵਾਰ ਨੂੰ ਵਾਪਰੇ ਦੋ ਸੜਕ ਹਾਦਸਿਆਂ ਵਿਚ 4 ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਦਰਜਨ ਸ਼ਰਧਾਲੂ ਜ਼ਖਮੀ ਹੋ ਗਏ। ਧੌਲਪੁਰ ਜ਼ਿਲ੍ਹੇ ਦੇ ਅੰਗਾਈ ਥਾਣਾ ਖੇਤਰ 'ਚ ਮੰਗਲਵਾਰ ਨੂੰ ਇਕ ਟਰੈਕਟਰ-ਟਰਾਲੀ ਪਲਟਣ ਨਾਲ ਉਸ ਵਿਚ ਸਵਾਰ 2 ਲੋਕਾਂ ਦੀ ਮੌਤ ਹੋ ਗਈ, ਜਦਕਿ 11 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਚੋਣਾਂ ਦੇ ਪਹਿਲੇ ਪੜਾਅ ਲਈ 279 ਉਮੀਦਵਾਰਾਂ ਨੇ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
ਉਨ੍ਹਾਂ ਦੱਸਿਆ ਕਿ ਪਿੰਡ ਗਦਰਪੁਰਾ ਨੇੜੇ ਮੰਗਲਵਾਰ ਸਵੇਰੇ ਇਕ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਗਈ, ਜਿਸ ਕਾਰਨ ਸਵਾਰੀਆਂ ਵਰਿੰਦਰ ਠਾਕੁਰ (53) ਅਤੇ ਕਿਸ਼ੋਰ (15) ਦੀ ਮੌਤ ਹੋ ਗਈ, ਜਦਕਿ 11 ਹੋਰ ਲੋਕ ਜ਼ਖਮੀ ਹੋ ਗਏ। ਪੁਲਸ ਨੇ ਦੱਸਿਆ ਕਿ ਹਾਦਸੇ 'ਚ ਗੰਭੀਰ ਜ਼ਖਮੀ ਹੋਏ 15 ਸਾਲਾ ਨੌਜਵਾਨ ਹੇਮੰਤ ਦੀ ਆਗਰਾ 'ਚ ਇਲਾਜ ਦੌਰਾਨ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਸ਼ਰਧਾਲੂ ਉੱਤਰ ਪ੍ਰਦੇਸ਼ ਦੇ ਆਗਰਾ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਵਿਸ਼ਨਗਿਰੀ ਧਾਮ ਦੇ ਦਰਸ਼ਨ ਕਰਕੇ ਘਰ ਪਰਤ ਰਹੇ ਸਨ। ਪਾਲੀ ਜ਼ਿਲ੍ਹੇ ਦੇ ਸਦਰ ਥਾਣਾ ਖੇਤਰ 'ਚ ਇਕ ਹੋਰ ਹਾਦਸੇ 'ਚ ਇਕ ਤੇਜ਼ ਰਫਤਾਰ ਟਰੱਕ ਨੇ ਪੈਦਲ ਰਾਮਦੇਵਰਾ ਜਾ ਰਹੇ ਤਿੰਨ ਸ਼ਰਧਾਲੂਆਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 2 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਜ਼ਖਮੀ ਹੋ ਗਿਆ।
ਪੁਲਸ ਨੇ ਦੱਸਿਆ ਕਿ ਸੁਮੇਰਪੁਰ ਹਾਈਵੇ 'ਤੇ ਰਾਮਦੇਵਰਾ ਜਾ ਰਹੇ ਤਿੰਨ ਲੋਕਾਂ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਵਿਚ ਤਰ ਸਿੰਘ (4), ਗੋਵਿੰਦ ਸਿੰਘ (41) ਦੀ ਮੌਤ ਹੋ ਗਈ, ਜਦਕਿ ਭਾਗੀਰਥ ਸਿੰਘ ਜ਼ਖਮੀ ਹੋ ਗਿਆ। ਉਨ੍ਹਾਂ ਦੱਸਿਆ ਕਿ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
UPS ਲਾਗੂ ਕਰਨਾ ਕੋਈ ਯੂ-ਟਰਨ ਨਹੀਂ- ਕਾਂਗਰਸ ਦੇ ਦੋਸ਼ਾਂ 'ਤੇ ਨਿਰਮਲਾ ਸੀਤਾਰਮਨ ਦਾ ਪਲਟਵਾਰ
NEXT STORY