ਜੈਪੁਰ- ਰਾਜਸਥਾਨ ਦੇ ਸਵਾਈਮਾਧੋਪੁਰ ਜ਼ਿਲ੍ਹੇ ਦੇ ਸੁਰਵਾਲ ਥਾਣਾ ਖੇਤਰ ਵਿਚ ਦਿੱਲੀ-ਮੁੰਬਈ ਐਕਸਪ੍ਰੈੱਸਵੇਅ 'ਤੇ ਐਤਵਾਰ ਸਵੇਰੇ ਇਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਉਸ ਵਿਚ ਸਵਾਰ ਭਰਾ-ਭੈਣ ਸਮੇਤ 4 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਲੋਕ ਜ਼ਖ਼ਮੀ ਹੋ ਗਏ। ਪੁਲਸ ਨੇ ਦੱਸਿਆ ਕਿ ਦਿੱਲੀ-ਮੁੰਬਈ ਐਕਸਪ੍ਰੈੱਸਵੇਅ 'ਤੇ ਤ੍ਰਿਲੋਕਪੁਰਾ ਪਿੰਡ ਨੇੜੇ ਹੋਏ ਇਸ ਭਿਆਨਕ ਹਾਦਸੇ ਵਿਚ ਕਾਰ ਸਵਾਰ ਰਾਜਨ (22), ਉਸ ਦੀ ਭੈਣ ਮੋਨਿਕਾ (24), ਰੇਖਾ (42), ਅਤੇ ਧਾਪੂ ਦੇਵੀ (65) ਦੀ ਮੌਕੇ 'ਤੇ ਮੌਤ ਹੋ ਗਈ। ਜਦਕਿ 6 ਹੋਰ ਲੋਕ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ- ਕੋਰਬਾ-ਵਿਸ਼ਾਖਾਪੱਟਨਮ ਐਕਸਪ੍ਰੈੱਸ ਟਰੇਨ 'ਚ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ
ਇਕ ਪੁਲਸ ਅਧਿਕਾਰੀ ਮੁਤਾਬਕ ਕਾਰ ਵਿਚ ਸਵਾਰ ਸਾਰੇ ਲੋਕ ਮੱਧ ਪ੍ਰਦੇਸ਼ ਦੇ ਵਿਕ੍ਰਮਗੜ੍ਹ ਦੇ ਰਹਿਣ ਵਾਲੇ ਸਨ। ਉਨ੍ਹਾਂ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਸਥਾਨਕ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਅਧਿਕਾਰੀ ਮੁਤਾਬਕ ਹਾਦਸੇ ਮਗਰੋਂ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਫਰਾਰ ਟਰੱਕ ਡਰਾਈਵਰ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵੱਡਾ ਹਾਦਸਾ; ਮੋਹਲੇਧਾਰ ਮੀਂਹ ਕਾਰਨ ਡਿੱਗੀ ਕੰਧ, 9 ਬੱਚਿਆਂ ਦੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਕਫ਼ ਐਕਟ 'ਚ ਸੋਧ ਬਿੱਲ ਨੂੰ ਕੈਬਨਿਟ ਦੀ ਮਨਜ਼ੂਰੀ, ਅਗਲੇ ਹਫ਼ਤੇ ਸੰਸਦ 'ਚ ਪੇਸ਼ ਹੋ ਸਕਦੈ ਬਿੱਲ : ਸੂਤਰ
NEXT STORY