ਚੰਦਰਪੁਰ - ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ 'ਚ ਬੁੱਧਵਾਰ ਨੂੰ ਪਸ਼ੂਆਂ ਤੋਂ ਫ਼ਸਲਾਂ ਨੂੰ ਬਚਾਉਣ ਲਈ ਖੇਤਾਂ ਵਿਚ ਬਿਜਲੀ ਦੀਆਂ ਤਾਰਾਂ ਨਾਲ ਵਾੜ ਲਗਾਉਂਦੇ ਸਮੇਂ ਕਰੰਟ ਲੱਗਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ ਇਕ ਵਿਅਕਤੀ ਜ਼ਖ਼ਮੀ ਹੋ ਗਿਆ। ਇਸ ਘਟਨਾ ਦੀ ਸੂਚਨਾ ਇਕ ਅਧਿਕਾਰੀ ਵਲੋਂ ਦਿੱਤੀ ਗਈ ਹੈ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਜ਼ਿਲ੍ਹਾ ਹੈੱਡਕੁਆਰਟਰ ਤੋਂ 100 ਕਿਲੋਮੀਟਰ ਦੂਰ ਬ੍ਰਹਮਾਪੁਰੀ ਤਹਿਸੀਲ ਦੇ ਗਣੇਸ਼ਪੁਰ ਪਿੰਡ ਨੇੜੇ ਸਵੇਰੇ ਵਾਪਰੀ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਅਗਲੇ 5 ਦਿਨ ਬੰਦ ਰਹੇਗਾ ਇੰਟਰਨੈੱਟ
ਅਧਿਕਾਰੀ ਨੇ ਦੱਸਿਆ ਕਿ ਖੇਤਾਂ 'ਚ 7 ਲੋਕ ਗਏ ਹੋਏ ਸਨ, ਜਿਹਨਾਂ ਨੇ ਪਹਿਲਾਂ ਫ਼ਸਲਾਂ 'ਤੇ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਅਤੇ ਫਿਰ ਖੇਤਾਂ ਦੇ ਆਲੇ-ਦੁਆਲੇ ਬਿਜਲੀ ਦੀਆਂ ਤਾਰਾਂ ਦੀ ਵਾੜ ਲਗਾਉਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਮ੍ਰਿਤਕਾਂ ਦੀ ਪਛਾਣ ਪੁੰਡਲਿਕ ਮਾਨਕਰ (60), ਪ੍ਰਕਾਸ਼ ਰਾਉਤ (40), ਯੁਵਰਾਜ ਡੋਂਗਰੇ (45) ਅਤੇ ਨਾਨਾਜੀ ਰਾਉਤ (50) ਵਜੋਂ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਸਚਿਨ ਨੰਨਾਵਰੇ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ - ਤੰਦੂਰੀ ਰੋਟੀ ਖਾਣ ਵਾਲੇ ਲੋਕ ਹੋਣ ਸਾਵਧਾਨ, ਵੀਡੀਓ ਵੇਖ ਤੁਸੀਂ ਵੀ ਲਓਗੇ 'ਕਚੀਚੀਆਂ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜੰਮੂ-ਕਸ਼ਮੀਰ: ਕਠੂਆ 'ਚ ਵੱਡਾ ਆਪਰੇਸ਼ਨ, ਫੌਜ ਨੇ 3 ਅੱਤਵਾਦੀਆਂ ਨੂੰ ਕੀਤਾ ਢੇਰ
NEXT STORY