ਪਲੱਕੜ — ਕੇਰਲ ਦੇ ਪਲੱਕੜ ਜ਼ਿਲ੍ਹੇ ਦੇ ਕਾਲਾਦੀਕੋਡ 'ਚ ਵੀਰਵਾਰ ਸ਼ਾਮ ਨੂੰ ਬੇਕਾਬੂ ਟਰੱਕ ਦੀ ਲਪੇਟ 'ਚ ਆਉਣ ਨਾਲ ਚਾਰ ਸਕੂਲੀ ਵਿਦਿਆਰਥਣਾਂ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਮੁਢਲੀ ਜਾਣਕਾਰੀ ਅਨੁਸਾਰ ਹਾਦਸੇ ਵਿੱਚ ਜਾਨ ਗਵਾਉਣ ਵਾਲੀਆਂ ਵਿਦਿਆਰਥਣਾਂ ਨਜ਼ਦੀਕੀ ਹਾਇਰ ਸੈਕੰਡਰੀ ਸਕੂਲ ਵਿੱਚ ਅੱਠਵੀਂ ਜਮਾਤ ਵਿੱਚ ਪੜ੍ਹਦੀਆਂ ਸਨ।
ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਪਲੱਕੜ-ਕੋਝੀਕੋਡ ਰਾਸ਼ਟਰੀ ਰਾਜਮਾਰਗ 'ਤੇ ਕਾਲਾਡੀਕੋਡ ਨੇੜੇ ਪਨਯਮਪਦਮ 'ਚ ਸ਼ਾਮ 4 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਸੀਮਿੰਟ ਨਾਲ ਭਰੇ ਇਕ ਟਰੱਕ ਨੇ ਕੰਟਰੋਲ ਗੁਆ ਦਿੱਤਾ, ਜਿਸ ਨੇ ਸਕੂਲ ਤੋਂ ਘਰ ਪਰਤ ਰਹੀਆਂ ਵਿਦਿਆਰਥਣਾਂ ਨੂੰ ਕੁਚਲ ਦਿੱਤਾ ਅਤੇ ਫਿਰ ਪਲਟ ਗਿਆ। ਮੁੱਖ ਮੰਤਰੀ ਪਿਨਾਰਈ ਵਿਜਯਨ ਨੇ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਇਸ ਨੂੰ ਦੁਖਦਾਈ ਦੱਸਿਆ। ਉਨ੍ਹਾਂ ਕਿਹਾ ਕਿ ਇਸ ਦੀ ਡੂੰਘਾਈ ਨਾਲ ਜਾਂਚ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਮਹਾਰਾਸ਼ਟਰ ’ਚ ਭਾਜਪਾ ਦੇ ਸੰਭਾਵੀ ਮੰਤਰੀਆਂ ਦੀ ਸੂਚੀ ਤਿਆਰ : ਫੜਨਵੀਸ
NEXT STORY