ਅਨੰਤਨਾਗ— ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਐਤਵਾਰ ਸਵੇਰੇ ਸੁਰੱਖਿਆ ਬਲਾਂ ਨੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸ਼ੁਰੂ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਚਾਰ ਅੱਤਵਾਦੀ ਮਾਰ ਦਿੱਤੇ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਅਨੰਤਨਾਗ ਦੇ ਵਾਟਰੀਗਾਮ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਦੇ ਆਧਾਰ 'ਤੇ ਜੰਮੂ ਕਸ਼ਮੀਰ ਪੁਲਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐੱਸ. ਓ. ਜੀ.), ਰਾਸ਼ਟਰੀ ਰਾਈਫਲਜ਼ (ਆਰ. ਆਰ.) ਅਤੇ ਕੇਂਦਰੀ ਰਿਜ਼ਰਵ ਪੁਲਸ ਬਲ (ਸੀ. ਆਰ. ਪੀ. ਐੱਫ.) ਨੇ ਤੜਕੇ ਸਾਂਝੇ ਤੌਰ 'ਤੇ ਇਕ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਇਸ ਇਲਾਕੇ ਤੋਂ ਬਾਹਰ ਨਿਕਲਣ ਦੇ ਸਾਰੇ ਰਸਤੇ ਬੰਦ ਕਰ ਕੇ ਸੁਰੱਖਿਆ ਬਲਾਂ ਦੇ ਜਵਾਨ ਘਰ-ਘਰ ਤਲਾਸ਼ੀ ਲੈ ਰਹੇ ਸਨ। ਸੁਰੱਖਿਆ ਬਲਾਂ ਦੇ ਜਵਾਨ ਜਦੋਂ ਇਕ ਵਿਸ਼ੇਸ਼ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ 'ਤੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਸੂਤਰਾਂ ਮੁਤਾਬਕ ਇਸ ਮੁਕਾਬਲੇ 'ਚ ਹੁਣ ਤੱਕ ਚਾਰ ਅੱਤਵਾਦੀ ਮਾਰੇ ਗਏ। ਮੁਕਾਬਲੇ 'ਚ ਮਾਰੇ ਗਏ ਅੱਤਵਾਦੀਆਂ ਦਾ ਸਬੰਧ ਲਸ਼ਕਰ-ਏ-ਤੋਇਬਾ ਨਾਲ ਦੱਸਿਆ ਜਾ ਰਿਹਾ ਹੈ। ਆਖਰੀ ਰਿਪੋਰਟ ਮਿਲਣ ਤੱਕ ਸੁਰੱਖਿਆ ਬਲਾਂ ਦੀ ਮੁਹਿੰਮ ਜਾਰੀ ਸੀ।
ਕੋਰੋਨਾ ਵਾਇਰਸ ਦੇ ਚਲਦਿਆਂ ਕਸ਼ਮੀਰ ਦਾ 'ਐਤ ਬਾਜ਼ਾਰ' ਬੰਦ
NEXT STORY