ਜੈਪੁਰ (ਭਾਸ਼ਾ) - ਰਾਜਸਥਾਨ ਦੇ ਟੋਂਕ ਜ਼ਿਲ੍ਹੇ ਦੇ ਉਨਿਆਰਾ ਥਾਣਾ ਖੇਤਰ ਵਿੱਚ ਬੁੱਧਵਾਰ ਨੂੰ ਇੱਕ ਛੱਪੜ ਵਿੱਚ ਡੁੱਬਣ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦ ਖ਼ਬਰ ਮਿਲੀ ਹੈ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਅਧਿਕਾਰੀ ਧਰਮੇਸ਼ ਦਾਇਮਾ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਹੰਸਰਾਜ, ਦਿਲਖੁਸ਼, ਵਿਕਾਸ ਅਤੇ ਵਿਜੇ ਪਿੰਡ ਮੁਹੰਮਦਪੁਰਾ ਵਜੋਂ ਹੋਈ ਹੈ।
ਇਹ ਵੀ ਪੜ੍ਹੋ - ਸੜਕ 'ਤੇ ਖੜ੍ਹੇ ਟਰੱਕ ਨਾਲ ਜ਼ੋਰਦਾਰ ਟਕਰਾਈ ਤੇਜ਼ ਰਫ਼ਤਾਰ ਕਾਰ, ਇਕੋ ਪਰਿਵਾਰ ਦੇ 4 ਲੋਕਾਂ ਦੀ ਮੌਤ
ਉਹਨਾਂ ਨੇ ਕਿਹਾ ਕਿ ਚਾਰੇ ਨੌਜਵਾਨ ਛੱਪੜ ਵਿੱਚੋਂ ਮੱਝਾਂ ਕੱਢਣ ਲਈ ਗਏ ਹੋਏ ਸਨ। ਇਸ ਦੌਰਾਨ ਉਹ ਅਚਾਨਕ ਚਿੱਕੜ ਵਿੱਚ ਫਸ ਗਏ ਅਤੇ ਡੁੱਬ ਗਏ, ਜਿਸ ਕਾਰਨ ਉਹਨਾਂ ਦੀ ਮੌਤ ਹੋ ਗਈ। ਉਹਨਾਂ ਨੇ ਦੱਸਿਆ ਕਿ ਚਾਰੇ ਨੌਜਵਾਨ 17-18 ਸਾਲ ਦੀ ਉਮਰ ਦੇ ਸਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੁਪਰੀਮ ਕੋਰਟ ਦੇ ਫ਼ੈਸਲੇ ਦੇ ਵਿਰੋਧ 'ਚ 21 ਅਗਸਤ ਨੂੰ 'ਭਾਰਤ ਬੰਦ'
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
5000 ਰੁਪਏ ਸਸਤਾ ਹੋਇਆ ਸੀ ਸੋਨਾ-ਚਾਂਦੀ, ਫਿਰ ਵੱਧ ਗਈਆਂ ਕੀਮਤਾਂ! ਜਾਣੋ ਤਾਜਾ ਕੀਮਤਾਂ
NEXT STORY