ਰੇਵਾੜੀ — ਹਰਿਆਣਾ ਦੇ ਰੇਵਾੜੀ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਰੇਵਾੜੀ ਦੇ ਧਾਰੂਹੇੜਾ ਉਦਯੋਗਿਕ ਖੇਤਰ 'ਚ ਬਾਇਲਰ ਫਟਣ ਕਾਰਨ ਕਈ ਲੋਕ ਬੁਰੀ ਤਰ੍ਹਾਂ ਨਾਲ ਝੁਲਸ ਗਏ। ਫਿਲਹਾਲ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਵੱਡਾ ਹਾਦਸਾ ਲਾਈਫ ਲੌਂਗ ਨਾਂ ਦੀ ਕੰਪਨੀ ਦਾ ਬਾਇਲਰ ਫਟਣ ਕਾਰਨ ਵਾਪਰਿਆ ਹੈ। ਇਹ ਕੰਪਨੀ ਹੀਰੋ ਦੇ ਸਪੇਅਰ ਪਾਰਟਸ ਬਣਾਉਂਦੀ ਹੈ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਮਗਰੋਂ ਦੇਸ਼ 'ਚ ਚੋਣ ਜ਼ਾਬਤਾ ਹੋਇਆ ਲਾਗੂ
ਸ਼ਨੀਵਾਰ ਨੂੰ ਹੋਏ ਇਸ ਹਾਦਸੇ ਵਿੱਚ ਕਰੀਬ 40 ਕਰਮਚਾਰੀਆਂ ਦੇ ਝੁਲਸਣ ਦੀ ਖ਼ਬਰ ਸਾਹਮਣੇ ਆਈ ਹੈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਬਹੁਤ ਸਾਰੇ ਜ਼ਖਮੀਆਂ ਨੂੰ ਰੇਵਾੜੀ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਅਤੇ ਕੁਝ ਨੂੰ ਦਿੱਲੀ ਅਤੇ ਗੁਰੂਗ੍ਰਾਮ ਦੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਾਮ 5:50 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਫੈਕਟਰੀ ਦਾ ਇੱਕ ਬਾਇਲਰ ਫਟ ਗਿਆ। ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਮਗਰੋਂ ਦੇਸ਼ 'ਚ ਚੋਣ ਜ਼ਾਬਤਾ ਹੋਇਆ ਲਾਗੂ
NEXT STORY