ਮੁੰਬਈ : ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਨੂੰ ਇੱਕ ਭਿਆਨਕ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਅਣਜਾਣ ਵਿਅਕਤੀ ਨੇ ਮੁੰਬਈ ਟ੍ਰੈਫਿਕ ਪੁਲਸ ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਧਮਕੀ ਦਿੱਤੀ ਹੈ ਕਿ ਸ਼ਹਿਰ ਵਿੱਚ 34 ਵਾਹਨਾਂ ਵਿੱਚ 34 ਮਨੁੱਖੀ ਬੰਬ ਲਗਾਏ ਗਏ ਹਨ, ਜਿਨ੍ਹਾਂ ਵਿੱਚ ਕੁੱਲ 400 ਕਿਲੋਗ੍ਰਾਮ ਆਰਡੀਐਕਸ ਵਿਸਫੋਟਕ ਸਮੱਗਰੀ ਹੈ। ਇਸ ਧਮਕੀ ਵਿੱਚ ਕਿਹਾ ਗਿਆ ਹੈ ਕਿ ਇਹ ਆਤਮਘਾਤੀ ਹਮਲਾਵਰ ਪੂਰੇ ਮੁੰਬਈ ਨੂੰ ਹਿਲਾ ਕੇ ਰੱਖ ਦੇਣਗੇ।
ਇਹ ਵੀ ਪੜ੍ਹੋ : ਪ੍ਰਾਈਵੇਟ ਕਰਮਚਾਰੀਆਂ ਲਈ ਵੱਡੀ ਖ਼ਬਰ: ਹੁਣ 10 ਘੰਟੇ ਕਰਨਾ ਪਵੇਗਾ ਕੰਮ
ਮੁੰਬਈ ਪੁਲਸ ਨੇ ਇਸ ਗੰਭੀਰ ਖ਼ਤਰੇ ਨੂੰ ਲੈ ਕੇ ਪੂਰੇ ਸ਼ਹਿਰ ਅਤੇ ਸੂਬੇ ਵਿੱਚ ਅਲਰਟ ਜਾਰੀ ਕਰ ਦਿੱਤਾ ਹੈ। ਸੁਰੱਖਿਆ ਏਜੰਸੀਆਂ ਮਹੱਤਵਪੂਰਨ ਥਾਵਾਂ 'ਤੇ ਚੌਕਸੀ ਵਧਾ ਰਹੀਆਂ ਹਨ ਅਤੇ ਸ਼ੱਕੀ ਗਤੀਵਿਧੀਆਂ 'ਤੇ ਨਜ਼ਰ ਰੱਖ ਰਹੀਆਂ ਹਨ। ਪੁਲਸ ਦਾ ਕਹਿਣਾ ਹੈ ਕਿ ਧਮਕੀ ਦੇਣ ਵਾਲੇ ਨੇ ਆਪਣੀ ਪਛਾਣ 'ਲਸ਼ਕਰ-ਏ-ਜੇਹਾਦੀ' ਨਾਮਕ ਅੱਤਵਾਦੀ ਸੰਗਠਨ ਦੇ ਮੈਂਬਰ ਵਜੋਂ ਕੀਤੀ ਹੈ। ਇਸ ਸੰਗਠਨ ਵੱਲੋਂ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ 14 ਪਾਕਿਸਤਾਨੀ ਅੱਤਵਾਦੀ ਭਾਰਤ ਵਿੱਚ ਘੁਸਪੈਠ ਕਰ ਚੁੱਕੇ ਹਨ।
ਇਹ ਵੀ ਪੜ੍ਹੋ : 10 ਦਿਨ ਸਕੂਲ-ਕਾਲਜ ਬੰਦ! ਆਨਲਾਈਨ ਹੋਵੇਗੀ ਪੜ੍ਹਾਈ, ਜਾਣੋ ਹੈਰਾਨੀਜਨਕ ਵਜ੍ਹਾ
ਦੂਜੇ ਪਾਸੇ ਸੁਰੱਖਿਆ ਅਧਿਕਾਰੀ ਇਸ ਵੇਲੇ ਧਮਕੀ ਦੀ ਸੱਚਾਈ ਅਤੇ ਫੋਨ ਕਰਨ ਵਾਲੇ ਦੀ ਪਛਾਣ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਮੁੰਬਈ ਪੁਲਸ ਨੇ ਧਮਕੀ ਦੇ ਸਾਰੇ ਪਹਿਲੂਆਂ ਦੀ ਗੰਭੀਰਤਾ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਰਾਜ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਦੱਸ ਦੇਈਏ ਕਿ ਇਹ ਘਟਨਾ ਅਨੰਤ ਚਤੁਰਦਸ਼ੀ ਵਰਗੇ ਵੱਡੇ ਤਿਉਹਾਰ ਤੋਂ ਠੀਕ ਪਹਿਲਾਂ ਸਾਹਮਣੇ ਆਈ ਹੈ, ਜਿਸ ਨੇ ਸੁਰੱਖਿਆ ਪ੍ਰਤੀ ਚੌਕਸੀ ਹੋਰ ਵਧਾ ਦਿੱਤੀ ਹੈ। ਪੁਲਸ ਨਾਗਰਿਕਾਂ ਨੂੰ ਅਪੀਲ ਕਰ ਰਹੀ ਹੈ ਕਿ ਉਹ ਕਿਸੇ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਦੀ ਤੁਰੰਤ ਰਿਪੋਰਟ ਕਰਨ।
ਇਹ ਵੀ ਪੜ੍ਹੋ : 60 ਲੱਖ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ! ਸਰਕਾਰ ਨੇ ਕਰ 'ਤਾ ਐਲਾਨ
ਮੁੰਬਈ ਪੁਲਸ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਕਿਸੇ ਵੀ ਇਲਾਕੇ ਵਿੱਚ ਧਮਾਕੇ ਦੀ ਪੁਸ਼ਟੀ ਨਹੀਂ ਹੋਈ ਹੈ, ਪਰ ਸੁਰੱਖਿਆ ਕਾਰਨਾਂ ਕਰਕੇ ਪੂਰੇ ਸ਼ਹਿਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਵਾਧੂ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਧਮਕੀ ਤੋਂ ਬਾਅਦ ਮੁੰਬਈ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਸਾਰੇ ਸੁਰਾਗ ਇਕੱਠੇ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅੱਤਵਾਦੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ: ਜਾਣੋ ਹੋਰ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ!
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਹਵਾਈ ਸੈਨਾ ਦਾ ਚਿਨੂਕ ਹੈਲੀਕਾਪਟਰ ਬਣਿਆ ਸਹਾਰਾ, ਭਰਮੌਰ 'ਚ ਫਸੇ ਲੋਕਾਂ ਨੂੰ ਬਚਾਉਣ ਦਾ ਰੈਸਕਿਊ ਜਾਰੀ
NEXT STORY