ਅਹਿਮਦਾਬਾਦ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀਆਂ ਨੂੰ ਫੋਨ ਕਰ ਕੇ ਨਿਰਦੇਸ਼ ਦਿੱਤਾ ਸੀ ਕਿ ਪਾਕਿਸਤਾਨੀ ਨਾਗਰਿਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਵਾਪਸ ਆਪਣੇ ਮੁਲਕ ਭੇਜੋ। ਗ੍ਰਹਿ ਮੰਤਰੀ ਦੀ ਇਸ ਅਪੀਲ ਮਗਰੋਂ ਸ਼ਨੀਵਾਰ ਨੂੰ ਗੁਜਰਾਤ ਦੇ ਸੂਰਤ ਅਤੇ ਅਹਿਮਦਾਬਾਦ 'ਚ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਕਾਰਵਾਈ ਕੀਤੀ ਗਈ। ਪੁਲਸ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਤਲਾਸ਼ੀ ਮੁਹਿੰਮ ਮਗਰੋਂ ਸ਼ਨੀਵਾਰ ਨੂੰ 450 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀ ਹਿਰਾਸਤ ਵਿਚ ਲਏ ਹਨ। ਜਿਨ੍ਹਾਂ 'ਚ ਜ਼ਿਆਦਾਤਰ ਬੰਗਲਾਦੇਸ਼ ਤੋਂ ਹਨ ਅਤੇ ਇਹ ਸਾਰੇ ਸ਼ਹਿਰ ਵਿਚ ਗੈਰ-ਕਾਨੂੰਨੀ ਰੂਪ ਨਾਲ ਰਹਿ ਰਹੇ ਸਨ।
ਇਹ ਵੀ ਪੜ੍ਹੋ- 'ਪਾਕਿਸਤਾਨੀਆਂ ਦੀ ਪਛਾਣ ਕਰ ਭੇਜੋ ਵਾਪਸ...', ਅਮਿਤ ਸ਼ਾਹ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਖੜਕਾ'ਤੇ ਫ਼ੋਨ
ਕ੍ਰਾਈਮ ਬ੍ਰਾਂਚ ਦੇ ਡਿਪਟੀ ਕਮਿਸ਼ਨਰ ਆਫ਼ ਪੁਲਸ ਅਜੀਤ ਰਾਜੀਆਨ ਨੇ ਕਿਹਾ ਕਿ ਪੁਲਸ ਨੇ ਸਵੇਰੇ-ਸਵੇਰੇ ਵੱਖ-ਵੱਖ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਈ ਅਤੇ ਸ਼ਹਿਰ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਵਿਦੇਸ਼ੀ ਪ੍ਰਵਾਸੀਆਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ 450 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ, ਜਿਨ੍ਹਾਂ 'ਚੋਂ ਜ਼ਿਆਦਾਤਰ ਬੰਗਲਾਦੇਸ਼ੀ ਹਨ, ਨੂੰ ਹਿਰਾਸਤ 'ਚ ਲਿਆ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਜਾਰੀ ਹੈ ਪਹਿਲਗਾਮ ਦਾ ਬਦਲਾ ! ਬੰਬਾਂ ਨਾਲ ਉਡਾ ਢਹਿ-ਢੇਰੀ ਕਰ 'ਤੇ ਅੱਤਵਾਦੀਆਂ ਦੇ ਘਰ
ਡਿਪਟੀ ਕਮਿਸ਼ਨਰ ਆਫ਼ ਪੁਲਸ ਨੇ ਕਿਹਾ ਕਿ ਜੇਕਰ ਉਹ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਪਾਏ ਜਾਂਦੇ ਹਨ, ਤਾਂ ਉਨ੍ਹਾਂ ਨੂੰ ਦੇਸ਼ ਨਿਕਾਲਾ ਦੇ ਦਿੱਤਾ ਜਾਵੇਗਾ। ਰਾਜੀਆਨ ਨੇ ਕਿਹਾ ਕਿ ਇਹ ਕਾਰਵਾਈ ਅਹਿਮਦਾਬਾਦ ਕ੍ਰਾਈਮ ਬ੍ਰਾਂਚ, ਸਪੈਸ਼ਲ ਆਪ੍ਰੇਸ਼ਨ ਗਰੁੱਪ, ਆਰਥਿਕ ਅਪਰਾਧ ਸ਼ਾਖਾ ਅਤੇ ਜ਼ੋਨ-6 ਅਤੇ ਪੁਲਸ ਹੈੱਡਕੁਆਰਟਰ ਦੀਆਂ ਵੱਖ-ਵੱਖ ਪੁਲਸ ਟੀਮਾਂ ਵਲੋਂ ਸਾਂਝੇ ਤੌਰ 'ਤੇ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਹਿਰਾਸਤ 'ਚ ਲਏ ਗਏ ਲੋਕਾਂ ਨੂੰ ਅਗਲੀ ਕਾਰਵਾਈ ਲਈ ਕਾਂਕਰੀਆ ਫੁੱਟਬਾਲ ਮੈਦਾਨ ਵਿਚ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ- PAK ਰੇਂਜਰਸ ਦੇ ਕਬਜ਼ੇ 'ਚ BSF ਦਾ ਜਵਾਨ, ਪਿਤਾ ਬੋਲੇ- ਪੁੱਤ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ
ਦੱਸ ਦੇਈਏ ਕਿ ਅਮਿਤ ਸ਼ਾਹ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਹ ਯਕੀਨੀ ਕਰਨ ਨੂੰ ਕਿਹਾ ਸੀ ਕਿ ਉਹ ਆਪਣੇ ਇੱਥੇ ਰਹਿ ਰਹੇ ਪਾਕਿਸਤਾਨੀਆਂ ਅਤੇ ਹੋਰ ਗੈਰ-ਕਾਨੂੰਨੀ ਪ੍ਰਵਾਸੀਆਂ ਦਾ ਪਤਾ ਲਾਉਣ ਅਤੇ ਉਨ੍ਹਾਂ ਨੂੰ ਸਮੇਂ ਸੀਮਾ ਦੇ ਅੰਦਰ ਭਾਰਤ ਛੱਡਣ ਲਈ ਕਹਿਣ। ਸਰਕਾਰ ਦੇ ਇਸ ਨਿਰਦੇਸ਼ ਮਗਰੋਂ ਸਾਰੇ ਸੂਬਿਆਂ ਨੇ ਆਪਣੇ ਇੱਥੇ ਰਹਿ ਰਹੇ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਹੈ। ਇਸੇ ਸਿਲਸਿਲੇ ਵਿਚ ਗੁਜਰਾਤ ਦੇ ਅਹਿਮਦਾਬਾਦ ਵਿਚ 450 ਤੋਂ ਵੱਧ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੋਟਰਸਾਈਕਲਾਂ ਦੀ ਭਿਆਨਕ ਟੱਕਰ ਨੇ 2 ਟੱਬਰਾਂ 'ਚ ਵਿਛਾ'ਤੇ ਸੱਥਰ, ਦਰਦਨਾਕ ਹਾਦਸੇ 'ਚ 2 ਲੋਕਾਂ ਦੀ ਮੌਤ
NEXT STORY