ਨਵੀਂ ਦਿੱਲੀ (ਨਵੋਦਿਆ ਟਾਈਮਸ) - 26 ਜਨਵਰੀ ਦੇ ਦਿਨ ਬੁਰਾੜੀ ਵਿਚ ਹੋਈ ਹਿੰਸਾ ਵਿਚ ਸ਼ਾਮਲ 5 ਮੁਲਜ਼ਮਾਂ ਨੂੰ ਮੰਗਲਵਾਰ ਨਾਰਥ ਜ਼ਿਲਾ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਇਹ ਸਾਰੇ ਮੁਲਜ਼ਮ ਰੋਹਿਣੀ ਅਤੇ ਤਿਮਾਰਪੁਰ ਇਲਾਕੇ ਦੇ ਰਹਿਣ ਵਾਲੇ ਹਨ।
ਇਨ੍ਹਾਂ ਦੀ ਪਛਾਣ ਸੁਰਜੀਤ ਉਰਫ ਦੀਪੂ (26), ਸਤਵੀਰ ਸਿੰਘ ਉਰਫ ਸਚਿਨ (32), ਸੰਦੀਪ ਸਿੰਘ (30), ਦਵਿੰਦਰ ਸਿੰਘ (35) ਅਤੇ ਰਵੀ ਕੁਮਾਰ (24) ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਇਸਤੇਮਾਲ ਇਕ ਬਾਈਕ, ਸਕੂਟੀ ਅਤੇ ਇਨ੍ਹਾਂ ਦੇ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ। ਇਸ ਤੋਂ ਪਹਿਲਾਂ ਐੱਸ. ਆਈ. ਟੀ. ਨੇ 3 ਹੋਰ ਮੁਲਜ਼ਮਾਂ ਨੂੰ ਬੁਰਾੜੀ ਹਿੰਸਾ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਬੁਰਾੜੀ ਹਿੰਸਾ ਮਾਮਲੇ ਵਿਚ ਹੁਣ ਤੱਕ ਪੁਲਸ 8 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।
ਨੋਟ- ਇਸ ਖਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।
ਹੈਰਾਨੀਜਨਕ ਹੈ ਪ੍ਰਧਾਨ ਮੰਤਰੀ ਮੋਦੀ ਦਾ ਅੰਨਦਾਤਾ ਨੂੰ ‘ਪਰਜੀਵੀ’ ਆਖਣਾ : ਹਰਸਿਮਰਤ
NEXT STORY