ਗੁਮਲਾ : ਝਾਰਖੰਡ ਦੀ ਪੁਲਸ ਨੇ ਬੁੱਧਵਾਰ ਗੁਮਲਾ ਜ਼ਿਲ੍ਹੇ ’ਚ ਲਗਭਗ ਦੋ-ਦੋ ਕਿਲੋ ਭਾਰ ਵਾਲੇ 5 ਕੈਨ ਬੰਬ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਬੰਬ ਦੀ ਜਾਣਕਾਰੀ ਪੁਲਸ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਝਾਰਖੰਡ ਜੈਗੁਆਰ ਦੇ ਬੰਬ ਰੋਕੂ ਦਸਤੇ ਨੇ ਇਨ੍ਹਾਂ ਬੰਬਾਂ ਨੂੰ ਨਕਾਰਾ ਕਰ ਦਿੱਤਾ ਹੈ। ਜੈਗੁਆਰ ਮਾਓਵਾਦੀ ਸਮੱਸਿਆ ਨਾਲ ਨਜਿੱਠਣ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਸੂਬੇ 'ਚ ਨਹੀਂ ਚੱਲੇਗਾ WHATSAPP, ਸਰਕਾਰ ਨੇ ਕਰ 'ਤਾ ਬੈਨ
ਗੁਮਲਾ ਪੁਲਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੰਗਲਵਾਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੀਪੀਆਈ (ਮਾਓਵਾਦੀ) ਨੇ ਗੁਮਲਾ ਥਾਣੇ ਅਧੀਨ ਪੈਂਦੇ ਅੰਜਨ-ਹੀਰਾਖੰਡ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨੂੰ ਨੁਕਸਾਨ ਪਹੁੰਚਾਉਣ ਦੇ ਉਦੇਸ਼ ਨਾਲ ਬੰਬ ਰੱਖੇ ਹਨ। ਬਿਆਨ ਮੁਤਾਬਕ ਇਸ ਤੋਂ ਬਾਅਦ ਗੁਮਲਾ ਪੁਲਸ ਅਤੇ ਸਸ਼ਤਰ ਸੀਮਾ ਬਲ (ਐੱਸ. ਐੱਸ. ਬੀ.) ਦੀ ਸਾਂਝੀ ਟੀਮ ਨੇ ਤਲਾਸ਼ੀ ਮੁਹਿੰਮ ਦੌਰਾਨ ਹੀਰਾਖੰਡ ਦੇ ਜੰਗਲ 'ਚੋਂ ਇਹ ਬੰਬ ਬਰਾਮਦ ਕੀਤੇ।
ਇਹ ਵੀ ਪੜ੍ਹੋ - December Holidays List: ਅਗਲੇ ਮਹੀਨੇ ਹੋਣਗੀਆਂ ਕਈ ਛੁੱਟੀਆਂ, ਚੈੱਕ ਕਰ ਲਓ ਸੂਚੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿਲਾ ਸਨਮਾਨ ਯੋਜਨਾ 'ਚ 4.33 ਮਿਲਿਅਨ ਜਮ੍ਹਾਂਕਰਤਾ ਸ਼ਾਮਲ
NEXT STORY