ਨੈਸ਼ਨਲ ਡੈਸਕ : ਪੰਚਕੂਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਨਾਈਟ ਕਲੱਬ ਦੇ ਮਾਲਕਾਂ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ। ਗੈਂਗਸਟਰਾਂ ਨੇ ਧਮਕੀ ਦਿੰਦੇ ਹੋਏ ਕਲੱਬ ਦੇ ਮਾਲਕਾਂ ਤੋਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇਸ ਸਬੰਧ ਵਿਚ ਉਨ੍ਹਾਂ ਨੇ ਫੋਨ 'ਤੇ ਇਕ ਵੌਇਸ ਨੋਟ ਭੇਜਿਆ, ਜਿਸ ਵਿਚ 5 ਕਰੋੜ ਰੁਪਏ ਨਾ ਦੇਣ 'ਤੇ ਸ਼ਰੇਆਮ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ। ਧਮਕੀ ਵਿੱਚ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਨੇ ਪੈਸੇ ਨਹੀਂ ਦਿੱਤੇ ਤਾਂ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ ਅਤੇ ਅਗਲੀ ਗੋਲੀ ਉਨ੍ਹਾਂ ਦੇ ਨਾਮ ਦੀ ਹੋਵੇਗੀ।
ਪੜ੍ਹੋ ਇਹ ਵੀ - ਗਰਮੀਆਂ ਦੀਆਂ ਛੁੱਟੀਆਂ 'ਚ ਹੋਇਆ ਵਾਧਾ, ਹੁਣ ਇਸ ਦਿਨ ਖੁੱਲ੍ਹਣਗੇ UP ਦੇ ਸਕੂਲ
ਇਸ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਅਲਰਟ ਹੋ ਗਿਆ। ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ ਸਬੰਧਤ ਕਲੱਬਾਂ ਦੇ ਬਾਹਰ ਸੁਰੱਖਿਆ ਦਾ ਸਖ਼ਤ ਪਹਿਰਾ ਲੱਗਾ ਦਿੱਤਾ। ਇਸ ਸਬੰਧ ਵਿਚ ਪੁਲਸ ਧਮਕੀਆਂ ਦੇਣ ਵਾਲੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਤਕਨੀਕੀ ਸਬੂਤ ਇਕੱਠੇ ਕਰ ਰਹੀ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਦੱਸ ਦੇਈਏ ਕਿ ਪੰਚਕੂਲਾ ਵਿੱਚ ਹਾਲ ਹੀ ਵਿੱਚ ਕਲੱਬ ਮਾਲਕਾਂ ਨੂੰ ਨਿਸ਼ਾਨਾ ਬਣਾ ਕੇ ਜਬਰੀ ਵਸੂਲੀ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਹਾਲ ਹੀ ਦੇ ਮਹੀਨਿਆਂ ਵਿੱਚ ਗੈਂਗਸਟਰਾਂ ਦੁਆਰਾ ਕਈ ਕਲੱਬਾਂ 'ਤੇ ਹਮਲੇ ਕੀਤੇ ਗਏ ਹਨ ਅਤੇ ਧਮਕੀਆਂ ਦਿੱਤੀਆਂ ਗਈਆਂ ਹਨ, ਜਿਸ ਕਾਰਨ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ।
ਪੜ੍ਹੋ ਇਹ ਵੀ - Heavy Rain: ਅਗਲੇ 48 ਘੰਟੇ ਅਹਿਮ! ਮਾਨਸੂਨ ਮਚਾਏਗਾ ਤਬਾਹੀ, 19 ਸੂਬਿਆਂ 'ਚ ਮੌਸਮ ਵਿਭਾਗ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਮਹਾਰਾਸ਼ਟਰ 'ਚ ਵਿਧਾਨ ਪ੍ਰੀਸ਼ਦ ਦੀਆਂ 12 ਸੀਟਾਂ ਲਈ ਹੋ ਰਹੀ ਵੋਟਿੰਗ, ਇਸ ਦਿਨ ਆਉਣਗੇ ਨਤੀਜੇ
NEXT STORY