ਨੈਸ਼ਨਲ ਡੈਸਕ - ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ 'ਚ ਐਤਵਾਰ (5 ਜਨਵਰੀ) ਨੂੰ ਇਕ ਹੀ ਪਰਿਵਾਰ ਦੇ 5 ਲੋਕ ਉਨ੍ਹਾਂ ਦੇ ਘਰ 'ਚ ਮ੍ਰਿਤਕ ਪਾਏ ਗਏ। ਸਥਾਨਕ ਅਧਿਕਾਰੀਆਂ ਮੁਤਾਬਕ ਇਹ ਹੈਰਾਨ ਕਰਨ ਵਾਲੀ ਘਟਨਾ ਸ਼੍ਰੀਨਗਰ ਦੇ ਪੰਦਰਥਾਨ ਇਲਾਕੇ 'ਚ ਵਾਪਰੀ, ਜਿੱਥੇ ਦਮ ਘੁਟਣ ਕਾਰਨ ਪਤੀ-ਪਤਨੀ ਅਤੇ ਉਨ੍ਹਾਂ ਦੇ ਤਿੰਨ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ।
ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼੍ਰੀਨਗਰ ਦੇ ਪੰਦਰਥਾਨ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿਣ ਵਾਲੇ ਇਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਦੇਰ ਸ਼ਾਮ ਦਮ ਘੁੱਟਣ ਤੋਂ ਬਾਅਦ ਬੇਹੋਸ਼ ਹੋ ਜਾਣ ਕਾਰਨ ਮੌਤ ਹੋ ਗਈ। ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ ਅਤੇ ਮੂਲ ਰੂਪ ਵਿੱਚ ਬਾਰਾਮੂਲਾ ਦੇ ਵਸਨੀਕ ਸਨ। ਇਸ ਦੌਰਾਨ ਉਨ੍ਹਾਂ ਦੀ ਪਛਾਣ ਦੀ ਪੁਸ਼ਟੀ ਨਹੀਂ ਹੋ ਸਕੀ ਹੈ, ਜਦਕਿ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦਰਅਸਲ, ਸਰਦੀਆਂ ਦੌਰਾਨ ਗੈਸ ਹੀਟਰਾਂ ਅਤੇ ਖੁੱਲ੍ਹੇ ਕੋਲੇ ਨਾਲ ਚੱਲਣ ਵਾਲੇ ਉਪਕਰਣਾਂ ਦੀ ਵਰਤੋਂ ਕਾਰਬਨ ਮੋਨੋਆਕਸਾਈਡ ਜ਼ਹਿਰ ਦਾ ਕਾਰਨ ਬਣਦੀ ਹੈ, ਨਤੀਜੇ ਵਜੋਂ ਮੌਤਾਂ ਹੁੰਦੀਆਂ ਹਨ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਵਿੱਚ ਕਸ਼ਮੀਰ ਖੇਤਰ ਵਿੱਚ ਹੋਰ ਬਰਫ਼ਬਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ, ਅਧਿਕਾਰੀਆਂ ਨੇ ਲੋਕਾਂ ਨੂੰ ਖੁੱਲ੍ਹੇ ਅੱਗ ਵਾਲੇ ਯੰਤਰਾਂ ਦੀ ਵਰਤੋਂ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਦਿੱਲੀ 'ਚ ਸੰਘਣੀ ਧੁੰਦ ਕਾਰਨ 51 ਟ੍ਰੇਨਾਂ ਲੇਟ, ਕਈ ਉਡਾਣਾਂ ਦੇ ਸਮੇਂ 'ਚ ਹੋਇਆ ਬਦਲਾਅ
NEXT STORY