ਨਵੀਂ ਦਿੱਲੀ- ਰਾਜਧਾਨੀ ਦਿੱਲੀ 'ਚ ਤਿਹਾੜ ਜੇਲ੍ਹ 'ਚ ਖ਼ਰਾਬ ਸਿਹਤ ਕਾਰਨ ਇਕ ਹੋਰ ਕੈਦੀ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਪਿਛਲੇ 8 ਦਿਨਾਂ 'ਚ ਇਹ 5ਵਾਂ ਮਾਮਲਾ ਹੈ। ਹਾਲਾਂਕਿ ਜੇਲ੍ਹ ਪ੍ਰਸ਼ਾਸਨ ਇਨ੍ਹਾਂ ਨੂੰ ਕੁਦਰਤੀ ਮੌਤ ਦੱਸ ਰਿਹਾ ਹੈ, ਇਸ ਦੇ ਨਾਲ ਹੀ ਇਨ੍ਹਾਂ ਸਾਰੇ ਮਾਮਲਿਆਂ ਦੀ ਸੈਕਟਰ 176 ਸੀ.ਆਰ.ਪੀ.ਸੀ. ਦੇ ਅਧੀਨ ਮੈਜਿਸਟ੍ਰੇਟ ਜਾਂਚ ਕੀਤੀ ਜਾ ਰਹੀ ਹੈ। ਜੇਲ੍ਹ ਸੂਤਰਾਂ ਨੇ ਕਿਹਾ ਹੈ ਕਿ ਸ਼ੁੱਕਰਵਾਰ ਨੂੰ ਵਿਕਰਮ ਉਰਫ਼ ਵਿੱਕੀ ਨਾਮ ਦੇ ਵਿਚਾਰ ਅਧੀਨ ਕੈਦੀ ਦੀ ਮੌਤ ਹੋਈ ਹੈ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਵਿੱਕੀ ਦੀ ਖ਼ਰਾਬ ਸਿਹਤ ਕਾਰਨ ਮੌਤ ਹੋਈ ਹੈ। ਵਿਕਰਮ ਲੁੱਟ, ਝਪਟਮਾਰੀ ਵਰਗੇ ਮਾਮਲਿਆਂ 'ਚ ਜੇਲ੍ਹ 'ਚ ਬੰਦ ਸੀ।
ਇਹ ਵੀ ਪੜ੍ਹੋ : 5 ਸੂਬਿਆਂ ’ਚ ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ ਅਧੀਨ 1.07 ਲੱਖ ਘਰਾਂ ਦੀ ਉਸਾਰੀ ਨੂੰ ਪ੍ਰਵਾਨਗੀ
ਉੱਥੇ ਹੀ ਜੇਲ੍ਹ ਪ੍ਰਸ਼ਾਸਨ ਨੂੰ ਉਹ 24 ਦਸੰਬਰ ਦੀ ਸਵੇਰ ਦੇ ਸਮੇਂ ਆਪਣੇ ਸੈੱਲ 'ਚ ਬੇਹੋਸ਼ੀ ਦੀ ਹਾਲਤ 'ਚ ਮਿਲਿਆ ਸੀ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦਿੱਲੀ ਪੁਲਸ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਵਿੱਕੀ ਦੇ ਸਰੀਰ 'ਤੇ ਕਿਸੇ ਵੀ ਤਰ੍ਹਾਂ ਦੇ ਸੱਟ ਦੇ ਨਿਸ਼ਾਨ ਨਹੀਂ ਹੈ। ਹਾਲਾਂਕਿ ਮੌਤ ਦੇ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਹੋਵੇਗਾ।
ਇਹ ਵੀ ਪੜ੍ਹੋ : ਕੀ 31 ਦਸੰਬਰ ਤੱਕ ਭਾਰਤ ਬੰਦ ਦਾ ਕੀਤਾ ਗਿਆ ਹੈ ਐਲਾਨ? ਜਾਣੋ ਇਸ ਵਾਇਰਲ ਸੰਦੇਸ਼ ਦੀ ਪੂਰੀ ਸੱਚਾਈ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਰਾਹੁਲ ਦਾ ਉੱਤਰਾਖੰਡ ਦੇ ਆਗੂਆਂ ਨੂੰ ਸਖ਼ਤ ਨਿਰਦੇਸ਼- ‘ਇਕਮੁੱਠ ਹੋ ਕੇ ਜਿਤਾਉਣਾ ਹੈ ਕਾਂਗਰਸ ਨੂੰ’
NEXT STORY