ਗੁਰੂਗ੍ਰਾਮ : ਗੁਰੂਗ੍ਰਾਮ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਘੱਟੋ-ਘੱਟ ਪੰਜ ਨਿੱਜੀ ਸਕੂਲਾਂ ਨੂੰ ਮੰਗਲਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਬੰਬ ਦੀ ਧਮਕੀ ਵਾਲੀ ਈਮੇਲ ਮਿਲਣ ਨਾਲ ਸਕੂਲਾਂ ਵਿਚ ਹਫ਼ੜਾ-ਦਫ਼ੜੀ ਮਚ ਗਈ। ਇਸ ਧਮਕੀ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ। ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਧਮਕੀ ਭਰੇ ਈਮੇਲ ਬਾਰੇ ਜਾਣਕਾਰੀ ਮਿਲਣ 'ਤੇ ਪੁਲਸ ਤੁਰੰਤ ਸਕੂਲਾਂ ਦੇ ਅਹਾਤੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ - 1, 2, 3 ਨਹੀਂ..7ਵਾਂ ਵਿਆਹ ਕਰਵਾਉਣ ਦੀ ਤਿਆਰੀ 'ਚ ਪਿਓ, ਥਾਣੇ ਪੁੱਜਾ ਪੁੱਤ, ਕਿਹਾ- ਸਰ! ਮੇਰੇ ਪਿਓ ਨੂੰ ਰੋਕੋ
ਇਸ ਦੌਰਾਨ ਅਧਿਕਾਰੀਆਂ ਦੁਆਰਾ ਕੀਤੀ ਗਈ ਪੂਰੀ ਜਾਂਚ ਵਿੱਚ ਕੁਝ ਵੀ ਸ਼ੱਕੀ ਨਹੀਂ ਮਿਲਿਆ। ਇਸ ਮਾਮਲੇ ਦੇ ਸਬੰਧ ਵਿਚ ਗੁਰੂਗ੍ਰਾਮ ਪੁਲਸ ਦੇ ਬੁਲਾਰੇ ਨੇ ਫ਼ੋਨ 'ਤੇ ਕਿਹਾ, "ਸਕੂਲ ਦੇ ਅਹਾਤੇ ਦੀ ਪੂਰੀ ਤਲਾਸ਼ੀ ਲਈ ਗਈ। ਇਸ ਦੌਰਾਨ ਕੁਝ ਵੀ ਸ਼ੱਕੀ ਨਹੀਂ ਮਿਲਿਆ।" ਬੁਲਾਰੇ ਨੇ ਕਿਹਾ ਕਿ ਜਾਂਚ ਜਾਰੀ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਦੇ ਕਈ ਸਕੂਲਾਂ ਨੂੰ ਇਸੇ ਤਰ੍ਹਾਂ ਦੇ ਬੰਬ ਧਮਕੀ ਵਾਲੇ ਈਮੇਲ ਮਿਲੇ ਹਨ। ਹਾਲਾਂਕਿ, ਸਾਰੀਆਂ ਧਮਕੀਆਂ ਝੂਠੀਆਂ ਨਿਕਲੀਆਂ।
ਇਹ ਵੀ ਪੜ੍ਹੋ - 1500 ਰੁਪਏ 'ਚ ਵਿਕ ਰਿਹਾ LPG ਗੈਸ ਸਿਲੰਡਰ! ਜੰਗ ਕਾਰਨ ਕੀ ਭਾਰਤ 'ਚ ਹੋ ਗਈ ਗੈਸ ਦੀ ਕਮੀ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਜੰਗ ਵਿਚਾਲੇ ਤੇਲ ਸੰਕਟ ਤੋਂ ਨਜਿੱਠਣ ਲਈ ਭਾਰਤ ਸਰਕਾਰ ਨੇ ਚੁੱਕਿਆ ਵੱਡਾ ਕਦਮ
NEXT STORY