ਨਵੀਂ ਦਿੱਲੀ (ਇੰਟ.)- ਦੇਸ਼ ਦੀ ਰਾਜਧਾਨੀ ਦਿੱਲੀ ’ਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਸੁਪਰੀਮ ਕੋਰਟ ਦੇ 5 ਜੱਜ ਵੀ ਕੋਵਿਡ ਪੀੜਤ ਹੋ ਗਏ ਹਨ। ਬੀਮਾਰੀ ਦੀ ਲਪੇਟ ’ਚ ਆਏ ਜੱਜ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਨਜ਼ੂਰੀ ਸਬੰਧੀ ਮਾਮਲੇ ਦੀ ਸੁਣਵਾਈ ਕਰ ਰਹੇ ਸਨ। ਇਨ੍ਹਾਂ ’ਚ ਸੰਵਿਧਾਨ ਬੈਂਚ ਦੇ ਇਕ ਜੱਜ ਵੀ ਸ਼ਾਮਲ ਹਨ। ਸੂਤਰਾਂ ਮੁਤਾਬਕ ਜਸਟਿਸ ਸੰਜੀਵ ਖੰਨਾ, ਜਸਟਿਸ ਅਨਿਰੁੱਧ ਬੋਸ, ਜਸਟਿਸ ਐੱਸ. ਰਵਿੰਦਰ ਭੱਟ, ਜਸਟਿਸ ਜੇ. ਬੀ. ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਕੋਰੋਨਾ ਦੇ ਨਵੇਂ ਵੇਰੀਅੰਟ ਤੋਂ ਪੀੜਤ ਹਨ। ਉੱਥੇ ਹੀ ਜਸਟਿਸ ਸੂਰਿਆਕਾਂਤ ਇਕ ਹਫ਼ਤਾ ਪਹਿਲਾਂ ਹੀ ਕੋਵਿਡ ਇਨਫੈਕਸ਼ਨ ਤੋਂ ਠੀਕ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - IPL 2023: ਕਪਤਾਨ ਸੈਮ ਕਰਨ ਤੋਂ ਬਾਅਦ ਅਰਸ਼ਦੀਪ ਦਾ ਜ਼ਬਰਦਸਤ ਪ੍ਰਦਰਸ਼ਨ, ਪੰਜਾਬ ਨੇ ਮੁੰਬਈ ਨੂੰ ਹਰਾਇਆ
ਇਸ ਵਜ੍ਹਾ ਨਾਲ ਸੋਮਵਾਰ ਨੂੰ ਸੰਵਿਧਾਨ ਬੈਂਚ ’ਚ ਇਸ ਮਹੱਤਵਪੂਰਣ ਸੰਵਿਧਾਨਕ ਮੁੱਦੇ ’ਤੇ ਹੋਣ ਵਾਲੀ ਸੁਣਵਾਈ ਨਹੀਂ ਹੋ ਸਕੇਗੀ ਕਿਉਂਕਿ ਬੈਂਚ ਨਹੀਂ ਬੈਠੇਗੀ। ਇਹ ਜੱਜ ਵੀਰਵਾਰ ਤੱਕ ਸਮਲਿੰਗੀ ਵਿਆਹ ਮਾਮਲੇ ਦੀ ਸੁਣਵਾਈ ਕਰੇ ਰਹੇ 5 ਜੱਜਾਂ ਦੀ ਸੰਵਿਧਾਨ ਬੈਂਚ ਦੇ ਹਿੱਸੇ ਦੇ ਰੂਪ ’ਚ ਬੈਠੇ ਸਨ। ਬੈਂਚ ਦੇ ਬਾਕੀ ਮੈਂਬਰ ਜੱਜਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - AAP ਦਾ ਵਿਦਿਆਰਥੀ ਆਗੂ 1 ਕਰੋੜ ਦੀ ਵਸੂਲੀ ਦੇ ਦੋਸ਼ 'ਚ ਗ੍ਰਿਫ਼ਤਾਰ; ਪਾਰਟੀ ਨੇ ਕਿਹਾ, 'ਚੌਥੀ ਪਾਸ ਰਾਜਾ ਘਬਰਾ ਗਿਆ'
ਹਾਈ ਕੋਰਟ ’ਚ ਮਾਸਕ ਪਾਉਣਾ ਲਾਜ਼ਮੀ
ਦਿੱਲੀ ਹਾਈ ਕੋਰਟ ਨੇ ਰਾਜਧਾਨੀ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਪਣੇ ਕਰਮਚਾਰੀਆਂ ਦੇ ਨਾਲ-ਨਾਲ ਵਕੀਲਾਂ ਅਤੇ ਉਨ੍ਹਾਂ ਦੇ ਮੁਵੱਕਿਲਾਂ ਨੂੰ ਵੀ ਅਦਾਲਤ ਕੰਪਲੈਕਸ ’ਚ ਹਰ ਸਮੇਂ ਮਾਸਕ ਪਾਉਣ ਦਾ ਹੁਕਮ ਦਿੱਤਾ ਹੈ। ਕੋਰਟ ਨੇ ਲੋਕਾਂ ਨੂੰ ਵੱਡੀ ਗਿਣਤੀ ’ਚ ਇਕੱਠੇ ਨਾ ਹੋਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਹੈ।
36 ਘੰਟਿਆਂ ’ਚ 5300 ਕਿੱਲੋਮੀਟਰ ਦੀ ਯਾਤਰਾ ਕਰਨਗੇ ਪ੍ਰਧਾਨ ਮੰਤਰੀ ਮੋਦੀ, 7 ਸ਼ਹਿਰਾਂ ਦਾ ਕਰਨਗੇ ਦੌਰਾ
NEXT STORY