ਨਵੀਂ ਦਿੱਲੀ- ਰਾਜਧਾਨੀ ਦਿੱਲੀ 'ਚ ਅੱਤਵਾਦੀ ਹਮਲੇ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਦਿੱਲੀ 'ਚ 4-5 ਅੱਤਵਾਦੀਆਂ ਦੇ ਦਾਖਲ ਹੋਣ ਦੀ ਖਬਰ ਹੈ। ਕਈ ਅੱਤਵਾਦੀ ਜੰਮੂ-ਕਸ਼ਮੀਰ ਦੇ ਰਸਤੇ ਦਿੱਲੀ 'ਚ ਦਾਖਲ ਹੋਣ ਦੀ ਕੋਸ਼ਿਸ਼ ਵਿਚ ਹਨ। ਸੁਰੱਖਿਆ ਏਜੰਸੀਆਂ ਨੇ ਦਿੱਲੀ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਲੱਦਾਖ 'ਚ ਚੀਨ ਦੇ ਨਾਲ ਜਾਰੀ ਵਿਵਾਦ ਦੇ ਵਿਚ ਪਾਕਿਸਤਾਨ ਭਾਰਤ 'ਚ ਅੱਤਵਾਦੀ ਹਮਲੇ ਦੀ ਸਾਜਿਸ਼ ਰੱਚ ਰਿਹਾ ਹੈ। ਹਾਲ ਹੀ 'ਚ ਪਾਕਿਸਤਾਨ ਦੇ ਆਰਮੀ ਚੀਫ ਜਨਰਲ ਬਾਜਵਾ ਨੂੰ ਪਾਕਿ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਦੇ ਕੈਂਪ 'ਚ ਦੇਖਿਆ ਗਿਆ ਸੀ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ 'ਤੇ ਬੀ. ਐੱਸ. ਐੱਫ. ਨੇ ਸ਼ਨੀਵਾਰ ਨੂੰ ਇਕ ਅਤਿਆਧੁਨਿਕ ਰਾਈਫਲ ਤੇ ਸੱਤ ਗ੍ਰਰੇਨਡ ਨਾਲ ਲੈਸ ਇਕ ਪਾਕਿਸਤਾਨ ਡਰੋਨ ਨੂੰ ਮਾਰ ਗਿਰਾਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਜੰਮੂ ਖੇਤਰ 'ਚ ਇਹ ਪਹਿਲੀ ਅਜਿਹੀ ਘਟਨਾ ਹੈ, ਜਦੋਂ ਸੀਮਾ ਸੁਰੱਖਿਆ ਬਲ (ਬੀ. ਐੱਲ. ਐੱਫ.) ਨੇ ਹਥਿਆਰਾਂ ਤੇ ਵਿਸਫੋਟਕਾਂ ਨਾਲ ਲੈਸ ਡਰੋਨ ਨੂੰ ਦਿੱਤਾ ਹੈ। ਇਸ ਤਰ੍ਹਾਂ, ਡਰੋਨ ਦੇ ਜਰੀਏ ਕੇਂਦਰ ਸ਼ਾਸਤ ਪ੍ਰਦੇਸ਼ 'ਚ ਹਥਿਆਰਾਂ ਦੀ ਤਸਕਰੀ ਕਰਨ ਦੀ ਪਾਕਿਸਤਾਨ ਦੀ ਕੋਸ਼ਿਸ਼ ਨਾਮਾ ਕਰ ਦਿੱਤੀ ਗਈ ਹੈ।
ਦਿੱਲੀ ਦੀ ਜੇਲ੍ਹ 'ਚ ਕਤਲ ਦੇ ਮਾਮਲੇ 'ਚ ਸਜ਼ਾ ਕੱਟ ਰਹੇ ਕੈਦੀ ਦੀ ਕੋਰੋਨਾ ਨਾਲ ਮੌਤ
NEXT STORY