ਜੈਪੁਰ (ਵਾਰਤਾ)- ਰਾਜਸਥਾਨ ਦੇ ਜਾਲੌਰ ਜ਼ਿਲ੍ਹੇ ਦੇ ਆਹੋਰ ਥਾਣਾ ਖੇਤਰ 'ਚ ਕਾਰ ਦੇ ਟਰੇਲਰ ਨਾਲ ਟਕਰਾਉਣ ਕਾਰਨ 5 ਨੌਜਵਾਨਾਂ ਦੀ ਮੌਤ ਹੋ ਗਈ। ਪੁਲਸ ਅਨੁਸਾਰ ਇਹ ਹਾਦਸਾ ਸੋਮਵਾਰ ਰਾਤ ਕਰੀਬ 12 ਵਜੇ ਇਲਾਕੇ ਦੇ ਨੈਸ਼ਨਲ ਹਾਈਵੇ ਨੰਬਰ 325 ’ਤੇ ਉਸ ਸਮੇਂ ਵਾਪਰਿਆ ਜਦੋਂ ਇਹ ਨੌਜਵਾਨ ਤਖਤਗੜ੍ਹ ਤੋਂ ਆਹੋਰ ਵੱਲ ਆ ਰਹੇ ਸਨ ਕਿ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਟਰੇਲਰ ਨਾਲ ਜਾ ਟਕਰਾਈ। ਹਾਦਸੇ 'ਚ 5 ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਦੱਸਿਆ ਕਿ ਇਸ ਹਾਦਸੇ 'ਚ ਆਹੋਰ ਇਲਾਕੇ ਦੇ ਚਾਰਲੀ ਪਿੰਡ ਵਾਸੀ ਰਾਮਾਰਾਮ, ਕਮਲੇਸ਼, ਛਗਨ ਲਾਲ, ਦਿਨੇਸ਼ ਅਤੇ ਮੌਨਾ ਰਾਮ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ਾਂ ਕਬਜ਼ੇ 'ਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਰਖਵਾਈਆਂ। ਮੁੱਖ ਮੰਤਰੀ ਅਸ਼ੋਕ ਗਹਿਲੋਤ, ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਪ੍ਰਧਾਨ ਡਾਕਟਰ ਸਤੀਸ਼ ਪੂਨੀਆ ਅਤੇ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਇਸ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਇਸ ਹਾਦਸੇ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸ਼੍ਰੀ ਗਹਿਲੋਤ ਨੇ ਕਿਹਾ ਕਿ ਆਹੋਰ ਖੇਤਰ ਦੇ ਚਾਰਲੀ ਪਿੰਡ ਨੇੜੇ ਹੋਏ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਬੇਹੱਦ ਦੁਖਦ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਡੂੰਘੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਅਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਇਹ ਘਾਟਾ ਸਹਿਣ ਦਾ ਬਲ ਬਖਸ਼ਣ। ਇਸੇ ਤਰ੍ਹਾਂ ਡਾ: ਪੂਨੀਆ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਜਪਾ ਪਰਿਵਾਰ ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ। ਸ਼੍ਰੀਮਤੀ ਰਾਜੇ ਨੇ ਦੱਸਿਆ ਕਿ ਸੜਕ ਹਾਦਸੇ ਵਿਚ ਪੰਜ ਵਿਅਕਤੀਆਂ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਦੁਖੀ ਪਰਿਵਾਰਾਂ ਨਾਲ ਡੂੰਘੇ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਇਸ਼ਕ ’ਚ ਪਾਗਲਪਨ ਦੀਆਂ ਹੱਦਾਂ ਪਾਰ ਕਰ ਗਈ ਕੁੜੀ, ਸਹੇਲੀ ਨਾਲ ਵਿਆਹ ਕਰਵਾਉਣ ਲਈ ਬਦਲਵਾਇਆ ਲਿੰਗ
NEXT STORY