ਚੰਡੀਗੜ੍ਹ (ਭਾਸ਼ਾ) : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਵਿਚ 50,000 ਨਵੀਆਂ ਭਰਤੀਆਂ ਕੀਤੀਆਂ ਜਾਣਗੀਆਂ। ਸੂਬੇ ਵਿਚ ਇਸ ਸਾਲ ਦੇ ਅੰਤ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਸੈਣੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਨੇ ਗਰੀਬਾਂ ਦੇ ਹਿੱਤ ਵਿਚ ਕਈ ਕਦਮ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸਰਕਾਰ ਦੌਰਾਨ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਦਿਨਾਂ 'ਚ 50 ਹਜ਼ਾਰ ਹੋਰ ਭਰਤੀਆਂ ਕੀਤੀਆਂ ਜਾਣਗੀਆਂ। ਸੈਣੀ ਨੇ ਕਿਹਾ ਕਿ ਕਾਂਗਰਸ ਦੇ ਰਾਜ ਦੌਰਾਨ ਸਰਕਾਰੀ ਨੌਕਰੀਆਂ ਵਿਚ ਭ੍ਰਿਸ਼ਟਾਚਾਰ ਅਤੇ ਪੱਖਪਾਤ ਦਾ ਬੋਲਬਾਲਾ ਸੀ। ਇਕ ਅਧਿਕਾਰਤ ਬਿਆਨ ਮੁਤਾਬਕ ਮੁੱਖ ਮੰਤਰੀ ਕਰਨਾਲ ਜ਼ਿਲ੍ਹੇ ਵਿਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਜ ਪੇਸ਼ ਕੀਤਾ ਜਾਵੇਗਾ ਕੇਂਦਰੀ ਬਜਟ, ਰਿਆਇਤਾਂ 'ਤੇ ਟਿਕੀਆਂ ਉਦਯੋਗ ਜਗਤ ਦੀਆਂ ਨਜ਼ਰਾਂ
NEXT STORY