ਸੋਨੀਪਤ (ਭਾਸ਼ਾ)- ਹਰਿਆਣਾ ਦੇ ਸੋਨੀਪਤ ਜ਼ਿਲ੍ਹੇ 'ਚ ਇਕ ਕਾਰ ਤੋਂ 50 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ ਹਨ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਗੋਹਾਨਾ ਰੋਡ ਬਾਈਪਾਸ ਕੋਲੋਂ ਇਹ ਨਕਦੀ ਬਰਾਮਦ ਕੀਤੀ ਗਈ, ਜਿਸ 'ਚ 500-500 ਰੁਪਏ ਦੇ ਨੋਟ ਹਨ। ਪੁਲਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਅਕਤੀ ਨੇ ਦਾਅਵਾ ਕੀਤਾ ਕਿ ਉਸ ਨੇ ਉੱਤਰ ਪ੍ਰਦੇਸ਼ ਦੇ ਨੋਇਡਾ 'ਚ ਇਕ ਪਲਾਟ ਵੇਚਿਆ, ਜਿਸ ਤੋਂ ਪ੍ਰਾਪਤ ਇਹ ਰਕਮ ਹੈ ਪਰ ਜਦੋਂ ਉਸ ਨੂੰ ਦਸਤਾਵੇਜ਼ ਦਿਖਾਉਣ ਲਈ ਕਿਹਾ ਗਿਆ ਤਾਂ ਉਹ ਕੁਝ ਵੀ ਸਬੂਤ ਨਹੀਂ ਦਿਖਾ ਸਕਿਆ। ਪੁਲਸ ਨੇ ਦੱਸਿਆ ਕਿ ਉਹ ਨੋਇਡਾ ਤੋਂ
ਜੀਂਦ ਵੱਲ ਜਾ ਰਿਹਾ ਸੀ। ਪੁਲਸ ਨੇ ਨਕਦੀ ਬਰਾਮਦ ਹੋਣ ਦੇ ਸੰਬੰਧ 'ਚ ਇਨਕਮ ਟੈਕਸ ਵਿਭਾਗ ਨੂੰ ਇਸ ਦੀ ਸੂਚਨਾ ਦੇ ਦਿੱਤੀ ਹੈ। ਹਰਿਆਣਾ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਾਜ 'ਚ 16 ਅਗਸਤ ਤੋਂ ਚੋਣ ਜ਼ਾਬਤਾ ਲਾਗੂ ਹੈ। ਹਰਿਆਣਾ ਦੀਆਂ 90 ਸੀਟਾਂ ਲਈ 5 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਦਾਰਨਾਥ ਮੰਦਰ ਨੂੰ ਜਾਣ ਵਾਲੀ ਸੜਕ ਦਾ ਇੱਕ ਹਿੱਸਾ ਨੁਕਸਾਨੇ ਜਾਣ ਮਗਰੋਂ ਰੋਕੀ ਤੀਰਥ ਯਾਤਰਾ
NEXT STORY