ਨਵੀਂ ਦਿੱਲੀ-ਦੇਸ਼ ਭਰ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਦੇਸ਼ ਭਰ ਦੇ ਲਗਭਗ 50 ਮੈਡੀਕਲ ਸਟਾਫ ਦੇ ਮੈਂਬਰ ਦੀ ਕੋਰੋਨਾਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਇਨ੍ਹਾਂ 'ਚ ਡਾਕਟਰ, ਨਰਸਾਂ ਅਤੇ ਪੈਰਾ ਮੈਡੀਕਲ ਦੇ ਮੈਂਬਰ ਸ਼ਾਮਲ ਹਨ। ਦੱਸਿਆ ਜਾਂਦਾ ਹੈ ਕਿ ਸਿਹਤ ਮੰਤਰਾਲੇ ਦੇ ਇਕ ਅਧਿਕਾਰੀ ਨੇ ਇਸ ਸਬੰਧੀ ਪੁਸ਼ਟੀ ਕੀਤੀ ਹੈ।
ਦੱਸਣਯੋਗ ਹੈ ਕਿ ਸਿਹਤ ਮੰਤਰਾਲੇ ਦੀ ਰਿਪੋਰਟ ਮੁਤਾਬਕ ਦੇਸ਼ 'ਚ ਕੁੱਲ 1965 ਇਨਫੈਕਟਡ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 50 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 150 ਲੋਕ ਠੀਕ ਵੀ ਹੋ ਚੁੱਕੇ ਹਨ। ਇਹ ਵੀ ਦੱਸਿਆ ਜਾਂਦਾ ਹੈ ਕਿ ਭਾਰਤ 'ਚ ਤਬਲੀਗੀ ਜਮਾਤ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੁੱਲ ਇਨਫੈਕਟਡ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਅੱਜ ਭਾਵ ਵੀਰਵਾਰ ਨੂੰ ਸਿਹਤ ਮੰਤਰਾਲੇ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਘਰ 'ਚ ਰਹਿ ਕੇ ਕੋਰੋਨਾ ਤੋਂ ਬਚਾਅ ਜ਼ਰੂਰੀ, ਬਦਲੋ ਇਹ 5 ਆਦਤਾਂ
NEXT STORY