ਜੰਮੂ (ਭਾਸ਼ਾ)- ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਦੇ ਇਕ ਪਿੰਡ 'ਚ ਜ਼ਮੀਨ ਖਿਸਕਣ ਕਾਰਨ 58 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ, ਜਿਸ ਤੋਂ ਬਾਅਦ 500 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਅਧਿਕਾਰੀਆਂ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸੰਬੰਧ 'ਚ ਇਕ ਅਧਿਕਾਰੀ ਨੇ ਕਿਹਾ ਕਿ ਰਾਜ ਆਫ਼ਤ ਰਿਸਪਾਂਸ ਫੋਰਸ (ਐੱਸ.ਡੀ.ਆਰ.ਐੱਫ.) ਮਾਪਦੰਡਾਂ ਦੇ ਅਧੀਨ ਪ੍ਰਭਾਵਿਤ ਪਰਿਵਾਰਾਂ ਨੂੰ ਜਲਦ ਮੁਆਵਜ਼ਾ ਜਾਰੀ ਕਰਨ ਦੀ ਸਹੂਲਤ ਲਈ ਪਿਛਲੇ ਤਿੰਨ ਦਿਨਾਂ 'ਚ ਪੇਰਨੋਟ ਪਿੰਡ 'ਚ ਜ਼ਮੀਨ ਧਸਣ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ।
ਕੁਦਰਤੀ ਆਫ਼ਤ ਨੇ ਵੀਰਵਾਰ ਸ਼ਾਮ ਪਿੰਡ ਵਿਚ ਤਬਾਹੀ ਮਚਾ ਦਿੱਤੀ, ਜਿਸ ਨਾਲ 4 ਬਿਜਲੀ ਟਾਵਰ, ਇਕ ਰਿਸੀਵਿੰਗ ਸਟੇਸ਼ਨ ਅਤੇ ਮੁੱਖ ਸੜਕ ਦੇ ਇਕ ਹਿੱਸੇ ਨੂੰ ਨੁਕਸਾਨ ਪਹੁੰਚਿਆ। ਅਧਿਕਾਰੀ ਨੇ ਕਿਹਾ ਕਿ ਰਾਮਬਨ ਜ਼ਿਲ੍ਹਾ ਪ੍ਰਸ਼ਾਸਨ ਨੇ ਡਿਪਟੀ ਕਮਿਸ਼ਨਰ ਬਸੀਰ ਉਲ ਹਕ ਚੌਧਰੀ ਦੀ ਦੇਖਰੇਖ 'ਚ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੁੱਲ 100 ਘਰ ਪ੍ਰਭਾਵਿਤ ਹੋਏ ਹਨ, ਜਿਨ੍ਹਾਂ 'ਚ 58 ਘਰ ਜ਼ਮੀਨ ਧਸਣ ਨਾਲ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਹੁਣ ਤੱਕ 500 ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਪਹੁੰਚਾਇਆ ਗਿਆ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੱਪੜੇ ਬਣਾਉਣ ਵਾਲੀ ਕੰਪਨੀ 'ਚ ਲੱਗੀ ਭਿਆਨਕ ਅੱਗ, ਕਰੋੜਾਂ ਦਾ ਮਾਲ ਸੜ ਕੇ ਹੋਇਆ ਸੁਆਹ
NEXT STORY