ਕੋਰਬਾ- ਛੱਤੀਸਗੜ੍ਹ ਦੇ ਕੋਰਬਾ ਜ਼ਿਲ੍ਹੇ ਵਿਚ ਇਕ ਵਿਆਹ ਸਮਾਰੋਹ ਦੌਰਾਨ ਭੋਜਨ ਕਰਨ ਮਗਰੋਂ 43 ਬੱਚਿਆਂ ਸਮੇਤ 51 ਲੋਕ ਬੀਮਾਰ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਉਰਗਾ ਥਾਣਾ ਖੇਤਰ ਦੇ ਅਧੀਨ ਭੈਸਮਾ ਪਿੰਡ ਵਿਚ ਵਿਆਹ ਸਮਾਰੋਹ ਦੌਰਾਨ ਭੋਜਨ ਕਰਨ ਮਗਰੋਂ 51 ਲੋਕ ਬੀਮਾਰ ਹੋ ਗਏ। ਇਨ੍ਹਾਂ ਵਿਚ 14 ਕੁੜੀਆਂ, 23 ਮੁੰਡੇ, 11 ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਭੈਸਮਾ ਪਿੰਡ ਦੇ ਪਹਰੀਪਾਰਾ ਦੇ ਪਿੰਡ ਵਾਸੀ ਵੀਰਵਾਰ ਨੂੰ ਪਿੰਡ 'ਚ ਇਕ ਵਿਆਹ ਸਮਾਗਮ 'ਚ ਸ਼ਾਮਲ ਹੋਣ ਗਏ ਸਨ। ਜਦੋਂ ਪਿੰਡ ਵਾਲਿਆਂ ਨੇ ਰਾਤ ਨੂੰ ਖਾਣਾ ਖਾਧਾ ਤਾਂ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਹੋਣ ਲੱਗੀ। ਅਧਿਕਾਰੀਆਂ ਨੇ ਦੱਸਿਆ ਕਿ ਬੀਮਾਰ ਪਿੰਡ ਵਾਸੀਆਂ ਨੂੰ ਕੋਰਬਾ ਜ਼ਿਲ੍ਹਾ ਹੈੱਡਕੁਆਰਟਰ ਸਥਿਤ ਮੈਡੀਕਲ ਕਾਲਜ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।
ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਗੋਪਾਲ ਕੰਵਰ ਨੇ ਦੱਸਿਆ ਕਿ 51 ਲੋਕਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਸਾਰਿਆਂ ਦੀ ਹਾਲਤ ਆਮ ਹੈ। ਕੰਵਰ ਨੇ ਕਿਹਾ ਕਿ ਪਿੰਡ ਵਾਸੀਆਂ ਨੇ ਦੱਸਿਆ ਹੈ ਕਿ ਵਿਆਹ ਦੌਰਾਨ ਖਾਣਾ ਖਾਣ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਉਨ੍ਹਾਂ ਮੁਤਾਬਕ ਇਹ ਸ਼ੱਕ ਹੈ ਕਿ ਪਿੰਡ ਵਾਸੀ ਜ਼ਹਿਰੀਲੇ ਭੋਜਨ ਕਾਰਨ ਬੀਮਾਰ ਹੋਏ ਹਨ ਪਰ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਹਸਪਤਾਲ ਪਹੁੰਚੇ ਅਤੇ ਬੀਮਾਰ ਪਿੰਡ ਵਾਸੀਆਂ ਤੋਂ ਪੁੱਛਗਿੱਛ ਕੀਤੀ।
ISRO ਦੇ ਸਾਬਕਾ ਚੇਅਰਮੈਨ ਦਾ ਦਿਹਾਂਤ, 83 ਸਾਲ ਦੀ ਉਮਰ 'ਚ ਲਿਆ ਆਖ਼ਰੀ ਸਾਹ
NEXT STORY