ਨਵੀਂ ਦਿੱਲੀ (ਭਾਸ਼ਾ)- ਪੱਛਮੀ ਦਿੱਲੀ ਦੇ ਰੋਹਿਣੀ 'ਚ ਸਥਇਤ ਕਬਰਸਤਾਨ 'ਚ 52 ਸਾਲਾ ਇਕ ਵਿਅਕਤੀ ਨੇ ਨਾਬਾਲਗ ਬੱਚੀ ਨਾਲ ਜਬਰ ਜ਼ਿਨਾਹ ਕੀਤਾ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਨੇ ਕੁੜੀ ਦੇ ਬੀਮਾਰ ਪਿਤਾ ਦੇ ਇਲਾਜ ਲਈ ਤੰਤਰ-ਮੰਤਰ ਕਰਨ ਦੀ ਆੜ 'ਚ ਅਪਰਾਧ ਨੂੰ ਅੰਜਾਮ ਦਿੱਤਾ। ਪੀੜਤਾ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਅਨੁਸਾਰ ਦੋਸ਼ੀ ਮੁਹੰਮਦ ਸ਼ਰੀਫ਼ ਨੇ ਉਸ ਦੇ (ਬੱਚੀ) ਪਿਤਾ ਨੂੰ ਠੀਕ ਕਰਨ ਲਈ ਤੰਤਰ-ਮੰਤਰ ਕਰਨ ਦੇ ਬਹਾਨੇ ਉਸ ਨੂੰ ਕੰਝਾਵਲਾ ਦੇ ਕਬਰਸਤਾਨ 'ਚ ਬੁਲਾਇਆ ਅਤੇ ਬਾਅਦ 'ਚ ਉਸ ਨਾਲ ਜਬਰ ਜ਼ਿਨਾਹ ਕੀਤਾ।
ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,''ਮੰਗਲਵਾਰ ਨੂੰ ਕੰਝਾਵਲਾ ਪੁਲਸ ਥਾਣੇ 'ਚ ਇਕ ਬੱਚੀ ਨਾਲ ਜਿਨਸੀ ਸ਼ੋਸ਼ਣ ਦੇ ਸੰਬੰਧ 'ਚ ਇਕ ਫੋਨ ਆਇਆ ਸੀ, ਜਿਸ ਤੋਂ ਬਾਅਦ ਪੁਲਸ ਟੀਮ ਮੌਕੇ 'ਤੇ ਭੇਜੀ ਗਈ।'' ਪੁਲਸ ਨੇ ਦੱਸਿਆ ਕਿ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ (ਬੀ.ਐੱਨ.ਐੱਸ.) ਦੀ ਧਾਰਾ 65 (2) ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 6 ਦੇ ਅਧੀਨ ਦੋਸ਼ੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਸ ਅਧਿਕਾਰੀ ਨੇ ਕਿਹਾ,''ਅਸੀਂ ਮੁਹੰਮਦ ਸ਼ਰੀਫ਼ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੱਚੀ ਦੀ ਸੰਜੇ ਗਾਂਧੀ ਹਸਪਤਾਲ 'ਚ ਮੈਡੀਕਲ ਜਾਂਚ ਕਰਵਾਈ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਮ ਮੰਦਰ ਦੇ ਪੁਜਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਤਨਖ਼ਾਹ 'ਚ ਬੰਪਰ ਵਾਧਾ
NEXT STORY