ਅਹਿਮਦਾਬਾਦ-ਗੁਜਰਾਤ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਨਾਲ ਇਨਫੈਕਟਿਡ 56 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਜਿਸ ਤੋਂ ਬਾਅਦ ਕੁੱਲ ਮਾਮਲੇ 8,28,133 ਪਹੁੰਚ ਗਏ। ਸਿਹਤ ਵਿਭਾਗ ਨੇ ਦੱਸਿਆ ਕਿ ਅੱਜ ਕਿਸੇ ਵੀ ਇਨਫੈਕਟਿਡ ਦੇ ਦਮ ਤੋੜਨ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਮ੍ਰਿਤਕ ਗਿਣਤੀ 10,098 'ਤੇ ਸਥਿਰ ਹੈ। ਵਿਭਾਗ ਨੇ ਇਕ ਬਿਆਨ 'ਚ ਕਿਹਾ ਕਿ 32 ਮਰੀਜ਼ਾਂ ਨੂੰ ਐਤਵਾਰ ਨੂੰ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ :ਨੇਪਾਲੀ ਕਾਂਗਰਸ ਸੋਮਵਾਰ ਨੂੰ ਨਵੇਂ ਪਾਰਟੀ ਪ੍ਰਧਾਨ ਦੀ ਕਰੇਗੀ ਚੋਣ
ਇਸ ਤੋਂ ਬਾਅਦ ਇਨਫੈਕਸ਼ਨ ਮੁਕਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 8,17,487 ਹੋ ਗਈ ਹੈ। ਸੂਬੇ 'ਚ 548 ਮਰੀਜ਼ ਇਨਫੈਕਸ਼ਨ ਦਾ ਇਲਾਜ ਕਰਵਾ ਰਹੇ ਹਨ ਜਿਨ੍ਹਾਂ 'ਚੋਂ 6 ਦੀ ਹਾਲਤ ਨਾਜ਼ੁਕ ਹੈ। ਉਥੇ, ਐਤਵਾਰ ਨੂੰ 87,796 ਲੋਕਾਂ ਨੂੰ ਕੋਵਿਡ ਰੋਕੂ ਟੀਕਾ ਲਾਇਆ ਗਿਆ। ਸੂਬੇ 'ਚ ਹੁਣ ਤੱਕ ਟੀਕੇ ਦੀਆਂ 8.53 ਕਰੋੜ ਖੁਰਾਕਾਂ ਲਾਈਆਂ ਜਾ ਚੁੱਕੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰ ਅਤੇ ਨਗਰ ਹਵੇਲੀ, ਦਮਨ ਅਤੇ ਦੀਵ 'ਚ ਇਨਫੈਕਸ਼ਨ ਦਾ ਇਲਾਜ ਕਰਵਾ ਰਹੇ ਮਰੀਜ਼ਾਂ ਦੀ ਗਿਣਤੀ ਤਿੰਨ ਹੈ। ਉਨ੍ਹਾਂ ਨੇ ਦੱਸਿਆ ਕਿ ਕੇਂਦਰ ਸ਼ਾਸਿਤ ਪ੍ਰਦੇਸ਼ਨ 'ਚ 10,658 ਮਾਮਲੇ ਸਾਹਮਣੇ ਆਏ ਜਿਨ੍ਹਾਂ 'ਚੋਂ 10,651 ਮਰੀਜ਼ ਇਨਫੈਕਸ਼ਨ ਮੁਕਤ ਹੋ ਚੁੱਕੇ ਹਨ ਅਤੇ ਚਾਰ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਨੇਤਨਯਾਹੂ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਸੁਰੱਖਿਆ ਹਟਾਏਗਾ ਇਜ਼ਰਾਈਲ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਅਸ਼ੋਕ ਹੋਟਲ ਨੂੰ ਵੇਚਣ ਦੀ ਪੂਰੀ ਯੋਜਨਾ ਤਿਆਰ, ਸਰਕਾਰ 60 ਸਾਲ ਦੇ ਕੰਟ੍ਰੈਕਟ ’ਤੇ ਦੇਵੇਗੀ ਪ੍ਰਾਈਵੇਟ ਸੈਕਟਰ ਨੂੰ
NEXT STORY