ਅੰਬਾਲਾ-ਹਰਿਆਣਾ 'ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਅੰਬਾਲਾ ਸ਼ਹਿਰ ਨਿਵਾਸੀ ਕੋਰੋਨਾਵਾਇਰਸ ਨਾਲ ਪੀੜਤ 62 ਸਾਲਾ ਔਰਤ ਦੀ ਅੱਜ ਭਾਵ ਸ਼ਨੀਵਾਰ ਨੂੰ ਮੌਤ ਹੋ ਗਈ ਹੈ। ਇਸ ਦੇ ਨਾਲ ਸੂਬੇ 'ਚ ਮੌਤਾਂ ਦੀ ਗਿਣਤੀ ਵੱਧ ਕੇ 5 ਤੱਕ ਪਹੁੰਚ ਚੁੱਕੀ ਹੈ। ਅੰਬਾਲਾ ਦੇ ਚੀਫ ਮੈਡੀਕਲ ਅਧਿਕਾਰੀ (ਸੀ.ਐੱਮ.ਓ) ਕੁਲਦੀਪ ਸਿੰਘ ਨੇ ਦੱਸਿਆ ਹੈ ਕਿ ਔਰਤ ਨੂੰ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਪੀ.ਜੀ.ਆਈ.ਐੱਮ.ਈ.ਆਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਹ ਗੁਰਦੇ ਅਤੇ ਜਿਗਰ ਸਬੰਧੀ ਬੀਮਾਰੀਆਂ ਨਾਲ ਪਹਿਲਾਂ ਤੋਂ ਹੀ ਪੀੜਤ ਸੀ।
ਉਨ੍ਹਾਂ ਨੇ ਦੱਸਿਆ ਹੈ ਕਿ ਸੋਮਵਾਰ ਨੂੰ ਉਨ੍ਹਾਂ ਦੇ ਕੋਰੋਨਾਵਾਇਰਸ ਪੀੜਤ ਹੋਣ ਦੀ ਪੁਸ਼ਟੀ ਹੋਈ ਸੀ। ਸੀ.ਐੱਮ.ਓ. ਨੇ ਦੱਸਿਆ ਹੈ ਕਿ ਪੀ.ਜੀ.ਆਈ.ਐੱਮ.ਈ.ਆਰ ਦੇ ਅਧਿਕਾਰੀਆਂ ਨੇ ਅੰਬਾਲਾ ਸਿਹਤ ਵਿਭਾਗ ਨੂੰ ਔਰਤ ਦੀ ਮੌਤ ਦੀ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਹਰਿਆਣਾ 'ਚ ਕੋਰੋਨਾਵਾਇਰਸ ਪੀੜਤਾਂ ਦੀ ਗਿਣਤੀ 347 ਤੱਕ ਪਹੁੰਚ ਚੁੱਕੀ ਹੈ ਜਦਕਿ 241 ਲੋਕ ਠੀਕ ਵੀ ਹੋ ਚੁੱਕੇ ਹਨ। ਹੁਣ ਤੱਕ ਕੁੱਲ 5 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਲਾਕਡਾਊਨ-3 ਚੁੱਪ-ਚਪੀਤੇ ਸ਼ੁਰੂ ਕਰਨ ਦਾ ਕਾਰਣ ਦੱਸਣ PM ਮੋਦੀ : ਕਾਂਗਰਸ
NEXT STORY