ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਸੰਕਰਮਣ ਦੇ 6,050 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,45,104 ਹੋ ਗਈ ਹੈ। ਪਿਛਲੇ 203 ਦਿਨਾਂ 'ਚ ਸਾਹਮਣੇ ਆਏ ਇਹ ਸਭ ਤੋਂ ਵੱਧ ਮਾਮਲੇ ਹਨ। ਹੁਣ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 28,303 'ਤੇ ਪਹੁੰਚ ਗਈ ਹੈ। ਦੇਸ਼ 'ਚ ਪਿਛਲੇ ਸਾਲ 16 ਸਤੰਬਰ ਨੂੰ ਸੰਕਰਮਣ ਦੇ 6,298 ਮਾਮਲੇ ਸਾਹਮਣੇ ਆਏ ਸਨ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ੁੱਕਰਵਾਰ ਸਵੇਰੇ ਜਾਰੀ ਅੰਕੜਿਆਂ ਅਨੁਸਾਰ, ਮਹਾਰਾਸ਼ਟਰ 'ਚ ਤਿੰਨ, ਕਰਨਾਟਕ ਅਤੇ ਰਾਜਸਥਾਨ 'ਚ 2-2 ਅਤੇ ਦਿੱਲੀ, ਗੁਜਰਾਤ, ਮਹਾਰਾਸ਼ਟਰ, ਹਿਮਾਚਲ ਪ੍ਰਦੇਸ਼, ਜੰਮੂ ਕਸ਼ਮੀਰ ਅਤੇ ਪੰਜਾਬ 'ਚ 1-1 ਮਰੀਜ਼ ਦੀ ਮੌਤ ਤੋਂ ਬਾਅਦ ਦੇਸ਼ 'ਚ ਸੰਕਰਮਣ ਨਾਲ ਜਾਨ ਗੁਆਉਣ ਵਾਲਿਆਉਣ ਦੀ ਗਿਣਤੀ ਵੱਧ ਕੇ 5,30,943 ਹੋ ਗਈ। ਨਾਲ ਹੀ ਸੰਕਰਮਣ ਨਾਲ ਮੌਤ ਦੇ ਅੰਕੜਿਆਂ ਦਾ ਮੁੜ ਮਿਲਾਨ ਕਰਦੇ ਹੋਏ ਕੇਰਲ ਨੇ ਗਲੋਬਲ ਮਹਾਮਾਰੀ ਨਾਲ ਜਾਨ ਗੁਆਉਣ ਵਾਲੇ ਮਰੀਜ਼ਾਂ ਦੀ ਸੂਚੀ 'ਚ ਇਕ ਨਾਮ ਹੋਰ ਜੋੜਿਆ ਹੈ।
ਇਸ ਅੰਕੜੇ ਅਨੁਸਾਰ, ਦੇਸ਼ ਨਚ ਹੁਣ 28,303 ਲੋਕਾਂ ਦਾ ਕੋਰੋਨਾ ਸੰਕਰਮਣ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 0.6 ਫੀਸਦੀ ਹੈ। ਮਰੀਜ਼ਾਂ ਦੇ ਠੀਕ ਹੋਣ ਦੀ ਰਾਸ਼ਟਰੀ ਦਰ 98.75 ਫੀਸਦੀ ਹੈ। ਦੇਸ਼ 'ਚ ਸੰਕਰਮਣ ਦੀ ਰੋਜ਼ਾਨਾ ਦਰ 3.39 ਫੀਸਦੀ ਅਤੇ ਹਫ਼ਤਾਵਾਰ ਦਰ 3.02 ਫੀਸਦੀ ਹੈ। ਹੁਣ ਤੱਕ ਕੁੱਲ 4,41,85,858 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ, ਜਦੋਂ ਕਿ ਕੋਰੋਨਾ ਨਾਲ ਮੌਤ ਦਰ 1.19 ਫੀਸਦੀ ਹੈ। ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਭਾਰਤ 'ਚ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220.66 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਮਹਾਰਾਸ਼ਟਰ ’ਚ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਇਕੱਠਿਆਂ ਕਰਵਾਉਣ ਦੀ ਚਰਚਾ ਭਖੀ
NEXT STORY