ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6,155 ਨਵੇਂ ਮਾਮਲੇ ਸਾਹਮਣੇ ਆਏ ਅਤੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 31,194 ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਸਵੇਰੇ 8 ਵਜੇ ਜਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ ਪੀੜਤ ਹੋਏ ਲੋਕਾਂ ਦੀ ਗਿਣਤੀ ਵੱਧ ਕੇ 4,47,51,259 'ਤੇ ਪਹੁੰਚ ਗਈ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਨਾਲ 11 ਹੋਰ ਮਰੀਜ਼ਾਂ ਦੇ ਦਮ ਤੋੜਨ ਨਾਲ ਮ੍ਰਿਤਕਾਂ ਦੀ ਕੁੱਲ ਗਿਣਤੀ ਵੱਧ ਕੇ 5,30,954 ਹੋ ਗਈ ਹੈ। ਇਨ੍ਹਾਂ 'ਚ ਕੇਰਲ ਵਲੋਂ ਸੰਕਰਮਣ ਨਾਲ ਮੌਤ ਦੇ ਮਾਮਲਿਆਂ ਦਾ ਮੁੜ ਮਿਲਾਨ ਕਰਨ ਤੋਂ ਬਾਅਦ ਮ੍ਰਿਤਕਾਂ ਦੀ ਸੂਚੀ 'ਚ ਜੋੜੇ ਗਏ 2 ਮਾਮਲੇ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ : ਏਅਰਫੋਰਸ ਸਟੇਸ਼ਨ ਦੀ ਕੰਧ ’ਤੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਪੰਨੂ ਨੇ ਲਈ ਜ਼ਿੰਮੇਵਾਰੀ
ਸਿਹਤ ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਦੇਸ਼ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਕੁੱਲ ਪੀੜਤਾਂ ਦਾ 0.07 ਫੀਸਦੀ ਹੈ। ਉੱਥੇ ਹੀ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਰਾਸ਼ਟਰੀ ਦਰ 98.74 ਫੀਸਦੀ ਹੈ। ਅੰਕੜਿਆਂ ਅਨੁਸਾਰ, ਦੇਸ਼ 'ਚ ਸੰਕਰਮਣ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੱਧ ਕੇ 4,41,89,111 ਹੋ ਗਈ ਹੈ, ਜਦੋਂ ਕਿ ਮੌਤ ਦਰ 1.19 ਫੀਸਦੀ ਦਰਜ ਕੀਤੀ ਗਈ ਹੈ। ਮੰਤਰਾਲਾ ਦੀ ਵੈੱਬਸਾਈਟ ਅਨੁਸਾਰ, ਭਾਰਤ 'ਚ ਦੇਸ਼ਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 220.66 ਕਰੋੜ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ 'ਪਾਇਲਟ ਅਵਤਾਰ', ਸੁਖੋਈ-30 MKI ਲੜਾਕੂ ਜਹਾਜ਼ 'ਚ ਭਰੀ ਉੱਡਾਣ
NEXT STORY