ਜੈਤੋ, (ਰਘੁਨੰਦਨ ਪਰਾਸ਼ਰ)- ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਨੇ ਸ਼ੁੱਕਰਵਾਰ ਯਾਨੀ ਅੱਜ ਕਿਹਾ ਕਿ ਦੇਸ਼ ਵਿੱਚ ਬੀਤੇ 24 ਘੰਟਿਆਂ ਵਿੱਚ ਕੋਵਿਡ-19 ਦੇ ਐਕਟਿਵ ਮਾਮਲਿਆਂ ਵਿੱਚ 23 ਦੀ ਕਮੀ ਆਈ ਹੈ ਅਤੇ ਹੁਣ ਸਿਰਫ਼ 608 ਮਰੀਜ਼ ਹੀ ਐਕਟਿਵ ਹਨ। ਇਲਾਜ ਅਧੀਨ 126 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ। ਦੇਸ਼ ਭਰ ਵਿੱਚ ਸਭ ਤੋਂ ਵੱਧ ਉੱਤਰ ਪ੍ਰਦੇਸ਼ ਰਾਜ ਵਿੱਚ 9 ਐਕਟਿਵ ਮਰੀਜ਼ ਸਾਹਮਣੇ ਆਏ ਹਨ।
ਸ਼ੁੱਕਰਵਾਰ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਬੀਤੇ 24 ਘੰਟਿਆਂ ਵਿੱਚ 6 ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਲਾਗ ਕਾਰਨ ਮੌਤ ਹੋ ਗਈ ਹੈ, ਇਹ ਸਾਰੇ ਕੇਰਲ ਦੇ ਹਨ। ਬੀਤੇ 24 ਘੰਟਿਆਂ ਵਿੱਚ 126 ਮਰੀਜ਼ ਠੀਕ ਹੋ ਗਏ ਹਨ, ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 4,45,04,748 ਹੋ ਗਈ ਹੈ, ਜਦੋਂ ਕਿ 6 ਲੋਕਾਂ ਦੀ ਮੌਤ ਨਾਲ ਕੁੱਲ ਗਿਣਤੀ 5,33,610 ਹੋ ਗਈ ਹੈ।
ਸਿਹਤ ਮੰਤਰਾਲਾ ਦੇ ਅਨੁਸਾਰ, ਬੀਤੇ 24 ਘੰਟਿਆਂ ਵਿੱਚ ਦੇਸ਼ ਵਿੱਚ ਹੁਣ ਤੱਕ ਕੋਵਿਡ -19 ਲਈ 220,68,94,241 ਟੀਕੇ ਪੂਰੇ ਕੀਤੇ ਜਾ ਚੁੱਕੇ ਹਨ।
ਮਮਤਾ ਬੈਨਰਜੀ ਤੇ ਅਭਿਸ਼ੇਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
NEXT STORY