ਸ਼੍ਰੀਨਗਰ (ਭਾਸ਼ਾ): ਜੰਮੂ-ਕਸ਼ਮੀਰ ਵਿਚ ਬੀਤੇ 2 ਦਿਨਾਂ ਵਿਚ 6 ਅਮਰਨਾਥ ਯਾਤਰੀਆਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਇਸ ਸਾਲ ਸਲਾਨਾ ਯਾਤਰਾ ਦੌਰਾਨ ਜਾਨ ਗਵਾਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ 9 ਹੋ ਗਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਖ਼ਬਰ ਵੀ ਪੜ੍ਹੋ - ਜਦੋਂ ਵਿਧਾਨ ਸਭਾ ਸੈਸ਼ਨ 'ਚ ਜਾ ਵੜਿਆ ਜਾਅਲੀ ਵਿਧਾਇਕ, 15 ਮਿੰਟ ਬਾਅਦ ਪਤਾ ਲੱਗੀ ਅਸਲੀਅਤ ਤਾਂ...
ਅਧਿਕਾਰੀਆਂ ਨੇ ਇਨ੍ਹਾਂ ਮੌਤਾਂ ਦਾ ਬਿਓਰਾ ਤਾਂ ਨਹੀਂ ਦਿੱਤਾ ਪਰ ਅਮਰਨਾਥ ਯਾਤਰੀਆਂ ਤੇ ਉੱਥੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਮੌਤ ਦਾ ਸਭ ਤੋਂ ਆਣ ਕਾਰਨ ਜ਼ਿਆਦਾ ਉਚਾਈ 'ਤੇ ਘੱਟ ਆਕਸੀਜਨ ਹੋਣ ਕਾਰਨ ਦਿਲ ਦਾ ਦੌਰਾ ਪੈਣਾ ਹੁੰਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤਕ ਯਾਤਰਾ ਦੌਰਾਨ 9 ਲੋਕਾਂ ਦੀ ਮੌਤ ਹੋਈ ਹੈ ਜਦਕਿ 25 ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿਚ 8 ਯਾਤਰੀ ਤੇ ਆਈ.ਟੀ.ਬੀ.ਪੀ. ਦਾ ਇਕ ਮੁਲਾਜ਼ਮ ਸ਼ਾਮਲ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਦੋਂ ਵਿਧਾਨ ਸਭਾ ਸੈਸ਼ਨ 'ਚ ਜਾ ਵੜਿਆ ਜਾਅਲੀ ਵਿਧਾਇਕ, 15 ਮਿੰਟ ਬਾਅਦ ਪਤਾ ਲੱਗੀ ਅਸਲੀਅਤ ਤਾਂ...
NEXT STORY