ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਸਮੇਤ 6 ਹਾਈ ਕੋਰਟਾਂ ਵਿਚ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਕੀਤੀ ਗਈ। ਕੇਂਦਰੀ ਕਾਨੂੰਨ ਮੰਤਰਾਲਾ ਨੇ ਟਵੀਟ ਕਰ ਕੇ ਇਨ੍ਹਾਂ ਨਿਯੁਕਤੀਆਂ ਦੀ ਜਾਣਕਾਰੀ ਦਿੱਤੀ। 5 ਹਾਈ ਕੋਰਟਾਂ ਦੇ ਜੱਜਾਂ ਨੂੰ ਚੀਫ਼ ਜਸਟਿਸ ਬਣਾਇਆ ਗਿਆ ਹੈ ਜਦਕਿ ਤੇਲੰਗਾਨਾ ਹਾਈ ਕੋਰਟ ਦੇ ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦਾ ਤਬਾਦਲਾ ਕਰ ਕੇ ਉਨ੍ਹਾਂ ਨੂੰ ਦਿੱਲੀ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ।
ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਵਿਪਿਨ ਸਾਂਘੀ ਨੂੰ ਉਤਰਾਖੰਡ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ। ਇਸੇ ਤਰ੍ਹਾਂ ਬੰਬੇ ਹਾਈ ਕੋਰਟ ਦੇ ਜੱਜ ਜਸਟਿਸ ਅਮਜਦ ਏ. ਸਈਦ ਨੂੰ ਹਿਮਾਚਲ ਪ੍ਰਦੇਸ਼ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਬੰਬੇ ਹਾਈ ਕੋਰਟ ਦੇ ਇਕ ਜੱਜ ਜਸਟਿਸ ਐੱਸ.ਐੱਸ. ਸ਼ਿੰਦੇ ਨੂੰ ਰਾਜਸਥਾਨ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ।
ਗੁਜਰਾਤ ਹਾਈ ਕੋਰਟ ਦੀ ਜੱਜ ਜਸਟਿਸ ਰਸ਼ਮੀਨ ਐੱਮ ਛਾਇਆ ਨੂੰ ਗੁਹਾਟੀ ਹਾਈ ਕੋਰਟ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ। ਤੇਲੰਗਾਨਾ ਹਾਈ ਕੋਰਟ ਦੇ ਮੌਜੂਦਾ ਜੱਜ ਜਸਟਿਸ ਉੱਜਲ ਭੂਈਆ ਨੂੰ ਤਰੱਕੀ ਦੇ ਕੇ ਉੱਥੋਂ ਦਾ ਚੀਫ਼ ਜਸਟਿਸ ਬਣਾਇਆ ਗਿਆ ਹੈ।
ਕਾਬੁਲ ਬੰਬ ਧਮਾਕੇ ’ਚ ਮਾਰੇ ਗਏ ਬਜ਼ੁਰਗ ਸਿੱਖ ਦਾ ਅੱਜ ਦਿੱਲੀ ’ਚ ਹੋਵੇਗਾ ਅੰਤਿਮ ਸੰਸਕਾਰ
NEXT STORY