ਕਰਨਾਲ : ਹਰਿਆਣਾ ਦੇ ਕਰਨਾਲ ਵਿੱਚ ਪੁਲਸ ਹਿਰਾਸਤ ਵਿੱਚ ਇੱਕ ਵਿਅਕਤੀ ਦੀ ਕਥਿਤ ਮੌਤ ਦੇ ਸਬੰਧ ਵਿੱਚ ਛੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਸੋਮਵਾਰ ਨੂੰ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਛਾਣ 32 ਸਾਲਾ ਜਤਿੰਦਰ ਉਰਫ਼ ਜੈਕੀ ਵਜੋਂ ਹੋਈ ਹੈ, ਜੋ ਬਿਜਨਾ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਜਤਿੰਦਰ ਦੀ ਮੌਤ ਕੁਝ ਦਿਨ ਪਹਿਲਾਂ ਸੀਆਈਏ-2 (ਕ੍ਰਾਈਮ ਇਨਵੈਸਟੀਗੇਸ਼ਨ ਏਜੰਸੀ) ਦੇ ਕਰਮਚਾਰੀਆਂ ਦੁਆਰਾ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹੋਈ ਸੀ।
ਇਹ ਵੀ ਪੜ੍ਹੋ: 7 ਲੱਖ ਲੋਕਾਂ ਦੇ ਕੱਟੇ ਜਾਣਗੇ ਕੁਨੈਕਸ਼ਨ! ਛੱਤੀਸਗੜ੍ਹ 'ਚ ਬਿਜਲੀ ਦਾ ਬਿੱਲ ਨਾ ਭਰਨ ਵਾਲਿਆਂ 'ਤੇ ਸਖ਼ਤ ਕਾਰਵਾਈ
ਰਾਮ ਨਗਰ ਪੁਲਸ ਸਟੇਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਮੌਤ ਦੇ ਸਬੰਧ ਵਿੱਚ ਛੇ ਪੁਲਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਅਧਿਕਾਰੀ ਨੇ ਕਿਹਾ ਕਿ ਨਾਮਜ਼ਦ ਛੇ ਪੁਲਸ ਮੁਲਾਜ਼ਮਾਂ ਵਿੱਚ ਸੀਆਈਏ-2 ਦਾ ਇੱਕ ਇੰਸਪੈਕਟਰ ਅਤੇ ਹੈੱਡ ਕਾਂਸਟੇਬਲ ਸੰਦੀਪ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੁਲਸ ਮੁਲਾਜ਼ਮਾਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ 103 (1) (ਕਤਲ), 61 (ਅਪਰਾਧਿਕ ਸਾਜ਼ਿਸ਼), ਅਤੇ 127 (6) (ਗਲਤ ਕੈਦ) ਸ਼ਾਮਲ ਹਨ।
ਇਹ ਵੀ ਪੜ੍ਹੋ: ਮਹਿਲਾ ਯੂਟਿਊਬਰ ਨਾਲ ਨੌਜਵਾਨ ਦੀ ਸ਼ਰਮਨਾਕ ਜ਼ਿੱਦ, 50 ਲੱਖ ਵਾਰ ਦੇਖੀ ਗਈ ਵਾਇਰਲ ਵੀਡੀਓ
ਇਸ ਘਟਨਾ ਦੀ ਨਿਆਂਇਕ ਜਾਂਚ ਸ਼ੁਰੂ ਕੀਤੀ ਗਈ ਅਤੇ ਸ਼ਨੀਵਾਰ ਨੂੰ ਇੱਕ ਨਿਆਂਇਕ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਡਾਕਟਰਾਂ ਦੇ ਬੋਰਡ ਦੁਆਰਾ ਪੋਸਟਮਾਰਟਮ ਕੀਤਾ ਗਿਆ ਸੀ। ਮ੍ਰਿਤਕ ਦੇ ਪਰਿਵਾਰ, ਰਿਸ਼ਤੇਦਾਰਾਂ ਅਤੇ ਹੋਰਾਂ ਨੇ ਇਸ ਘਟਨਾ ਦਾ ਵਿਰੋਧ ਕਰਦੇ ਸੜਕ ਜਾਮ ਕਰ ਦਿੱਤੀ ਤੇ ਮੰਗ ਕੀਤੀ ਕਿ ਪੁਲਸ ਵਾਲਿਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ। ਇਹ ਮਾਮਲਾ ਮ੍ਰਿਤਕ ਦੇ ਭਰਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ, ਜਿਸ ਨੇ ਦੋਸ਼ ਲਗਾਇਆ ਸੀ ਕਿ 11 ਨਵੰਬਰ ਦੀ ਸਵੇਰ ਨੂੰ ਸੀਆਈਏ-2 ਟੀਮ ਨੇ ਜਤਿੰਦਰ ਨੂੰ ਇਹ ਕਹਿ ਕੇ ਚੁੱਕਿਆ ਕਿ ਉਸ ਤੋਂ ਕਿਸੇ ਮਾਮਲੇ ਵਿੱਚ ਪੁੱਛਗਿੱਛ ਕਰਨੀ ਹੈ।
ਇਹ ਵੀ ਪੜ੍ਹੋ: 1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ ਨੋਟਾਂ ਦਾ ਮੀਂਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤੀ ਫੌਜ ਨੇ ਕੁਲਗਾਮ ਹਮਲੇ ਦਾ ਲਿਆ ਬਦਲਾ ; 2 ਅੱਤਵਾਦੀ ਮਾਰ ਮੁਕਾਏ
NEXT STORY