ਬੋਕਾਰੋ - ਝਾਰਖੰਡ ਦੇ ਬੋਕਾਰੋ ਜ਼ਿਲ੍ਹੇ ਵਿਚ ਪੁਲਸ ਨੇ ਅੰਤਰਰਾਜੀ ਸਾਈਬਰ ਧੋਖਾਧੜੀ ਵਿਚ ਸ਼ਾਮਲ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 13 ਮੋਬਾਈਲ ਫੋਨ ਜ਼ਬਤ ਕੀਤੇ ਹਨ ਜਿਸ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਇਸ ਦੌਰਾਨ ਪੁਲਸ ਸੁਪਰਡੈਂਟ ਹਰਵਿੰਦਰ ਸਿੰਘ ਨੇ ਕਿਹਾ ਕਿ ਮਿਲੀ ਜਾਣਕਾਰੀ ਦੇ ਆਧਾਰ 'ਤੇ ਸੋਮਵਾਰ ਨੂੰ ਚਿਰਾ ਚਾਸ ਥਾਣਾ ਖੇਤਰ ਦੇ ਅਧੀਨ ਵੈਸ਼ਨਵੀ ਕੰਪਲੈਕਸ ਵਿਚ ਛਾਪੇਮਾਰੀ ਤੋਂ ਬਾਅਦ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਛੇ ਮੁਲਜ਼ਮਾਂ ਵਿਚੋਂ ਪੰਜ ਬਿਹਾਰ ਦੇ ਵਸਨੀਕ ਹਨ, ਜਦੋਂ ਕਿ ਇਕ ਝਾਰਖੰਡ ਦੇ ਜਮਸ਼ੇਦਪੁਰ ਦਾ ਵਸਨੀਕ ਹੈ। ਪੁਲਸ ਦੇ ਅਨੁਸਾਰ, ਇਕ ਮੁਲਜ਼ਮ ਵਿਰੁੱਧ ਬਿਹਾਰ ਦੇ ਵੱਖ-ਵੱਖ ਥਾਣਿਆਂ ਵਿਚ ਪਹਿਲਾਂ ਹੀ ਅਪਰਾਧਿਕ ਮਾਮਲੇ ਦਰਜ ਹਨ। ਪੁਲਸ ਨੇ ਕਿਹਾ ਕਿ ਗ੍ਰਿਫ਼ਤਾਰੀਆਂ ਤੋਂ ਬਾਅਦ, ਸੂਚਨਾ ਤਕਨਾਲੋਜੀ ਐਕਟ, 2000 ਅਤੇ ਭਾਰਤੀ ਦੰਡ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਲ
ਭਲਕੇ ਤੋਂ ਇਨ੍ਹਾਂ ਰਾਸ਼ੀਆਂ ਦਾ ਸ਼ੁਰੂ ਹੋਵੇਗਾ ਗੋਲਡਨ ਸਮਾਂ ! ਸ਼ਨੀ ਦੇਵ ਕਰਨਗੇ ਕਿਰਪਾ, ਹਰ ਪਾਸਿਓਂ ਆਵੇਗਾ ਪੈਸਾ
NEXT STORY