ਕਰੀਮਨਗਰ (ਭਾਸ਼ਾ)- ਤੇਲੰਗਾਨਾ ਦੇ ਪੇਦਾਪੱਲੀ ਜ਼ਿਲ੍ਹੇ 'ਚ ਇਕ ਚੌਲ ਮਿੱਲ 'ਚ ਤਾਇਨਾਤ ਇਕ ਮਜ਼ਦੂਰ ਨੇ ਇਕ ਬੱਚੀ ਨਾਲ ਜਬਰ ਜ਼ਿਨਾਹ ਕੀਤਾ ਅਤੇ ਉਸ ਦਾ ਕਤਲ ਕਰ ਦਿੱਤਾ। ਪੁਲਸ ਦੇ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਦੋਸ਼ੀ ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ 'ਪੋਕਸੋ' ਦੇ ਅਧੀਨ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਰਾਮਾਗੁੰਡਮ ਪੁਲਸ ਕਮਿਸ਼ਨਰ ਐੱਮ. ਸ਼੍ਰੀਨਿਵਾਸੁਲੁ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦਾ ਰਹਿਣ ਵਾਲਾ ਦੋਸ਼ੀ ਬਲਰਾਮ (35), ਪੇਦਾਪੱਲੀ ਜ਼ਿਲ੍ਹੇ ਦੇ ਸੁਲਤਾਨਾਬਾਦ 'ਚ ਇਕ ਚੌਲ ਮਿੱਲ 'ਚ ਮਜ਼ਦੂਰ ਵਜੋਂ ਕੰਮ ਕਰਦਾ ਸੀ।
ਉਨ੍ਹਾਂ ਕਿਹਾ,''ਦੋਸ਼ੀ ਅੱਜ ਤੜਕੇ ਚੌਲ ਮਿੱਲ ਕੰਪਲੈਕਸ ਸਥਿਤ ਇਕ ਕੈਂਪ 'ਚ ਆਪਣੀ ਮਾਂ ਨਾਲ ਸੌਂ ਰਹੀ 6 ਸਾਲਾ ਬੱਚੀ ਨੂੰ ਚੁੱਕ ਕੇ ਲੈ ਗਿਆ। ਉਸ ਨੇ ਬੱਚੀ ਨਾਲ ਜਬਰ ਜ਼ਿਨਾਹ ਕੀਤਾ ਅਤੇ ਜਦੋਂ ਕੁੜੀ ਨੇ ਰੌਲਾ ਪਾਇਆ ਤਾਂ ਉਸ ਦਾ ਗਲ਼ਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ।'' ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਨੇ ਦੋਸ਼ੀ ਨੂੰ ਫੜ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਬਰ ਜ਼ਿਨਾਹ ਅਤੇ ਕਤਲ ਦਾ ਇਕ ਮਾਮਲਾ ਦਰਜ ਕੀਤਾ ਗਿਆ ਹੈ, ਨਾਲ ਹੀ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਦੀਆਂ ਸੰਬੰਧਤ ਧਾਰਾਵਾਂ ਦੇ ਅਧੀਨ ਵੀ ਮਾਮਲਾ ਦਰਜ ਕੀਤਾ ਗਿਆ ਹੈ। ਕਮਿਸ਼ਨਰ ਨੇ ਦੱਸਿਆ ਕਿ ਬੱਚੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਾਲਾਂ ਲਈ ਖ਼ਰੀਦ ਗਾਰੰਟੀ ਯੋਜਨਾ ਲਿਆਉਣ ਦੀ ਯੋਜਨਾ 'ਤੇ ਕੰਮ ਕਰ ਰਹੀ ਸਰਕਾਰ
NEXT STORY