ਏਟਾ— ਉੱਤਰ ਪ੍ਰਦੇਸ਼ ਦੇ ਏਟਾ ਜ਼ਿਲ੍ਹੇ ’ਚ ਇਕ ਨਿੱਜੀ ਹਸਪਤਾਲ ਦੇ ਪਿੱਛੇ ਇਕ ਖਾਲੀ ਪਲਾਟ ’ਚੋਂ ਇਕ 6 ਸਾਲਾ ਬੱਚੀ ਦੀ ਲਾਸ਼ ਮਿਲੀ ਹੈ। ਜਿਸ ਦਾ ਕਤਲ ਕਰਨ ਤੋਂ ਪਹਿਲਾਂ ਜਬਰ-ਜ਼ਿਨਾਹ ਕੀਤਾ ਗਿਆ ਸੀ। ਤਿੰਨ ਡਾਕਟਰਾਂ ਦੇ ਪੈਨਲ ਵਲੋਂ ਕਰਵਾਏ ਗਏ ਪੋਸਟਮਾਰਟਮ ’ਚ ਖ਼ੁਲਾਸਾ ਹੋਇਆ ਹੈ ਕਿ ਇਕ ਸਥਾਨਕ ਵਪਾਰੀ ਦੀ ਧੀ ਦੀ ਮੌਤ ਸਾਹ ਘੁੱਟਣ ਕਾਰਨ ਹੋਈ ਸੀ। ਉਸ ਦੇ ਪ੍ਰਾਈਵੇਟ ਪਾਟਰਸ ’ਤੇ ਸੱਟਾਂ ਦੇ ਆਧਾਰ ’ਤੇ ਡਾਕਟਰਾਂ ਨੇ ਕਿਹਾ ਕਿ ਕਤਲ ਤੋਂ ਪਹਿਲਾਂ ਕੁੜੀ ਦਾ ਜਿਨਸੀ ਸ਼ੋਸ਼ਣ ਕੀਤਾ ਗਿਆ ਸੀ।
ਐਤਵਾਰ ਨੂੰ ਵਾਪਸੀ ਇਸ ਦਰਦਨਾਕ ਘਟਨਾ ਤੋਂ ਤੁਰੰਤ ਬਾਅਦ ਲੋਕਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਗਰਾ-ਏਟਾ ਰੋਡ ’ਤੇ ਆਵਾਜਾਈ ਠੱਪ ਕਰ ਦਿੱਤੀ। ਜਿਸ ਤੋਂ ਬਾਅਦ ਜ਼ਿਲ੍ਹਾ ਮੈਜਿਸਟ੍ਰੇਟ ਅੰਕਿਤ ਕੁਮਾਰ ਅਗਰਵਾਲ ਅਤੇ ਐੱਸ. ਐੱਸ. ਪੀ. ਉਦੈ ਸ਼ੰਕਰ ਸਿੰਘ ਪੀੜਤਾ ਦੇ ਘਰ ਪਹੁੰਚੇ ਅਤੇ ਪਰਿਵਾਰਕ ਮੈਂਬਰਾਂ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।ਥਾਣਾ ਆਵਾਗੜ ਦੇ ਐੱਸ. ਐੱਚ. ਓ. ਵਿਨੋਦ ਕੁਮਾਰ ਨੇ ਦੱਸਿਆ ਕਿ ਕਤਲ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕੁੜੀ ਦੇ ਮਾਪਿਆਂ ਨੇ ਵੀ ਕਿਸੇ ’ਤੇ ਕਤਲ ਦਾ ਦੋਸ਼ ਨਹੀਂ ਲਾਇਆ ਹੈ। ਅਸੀਂ ਉਸ ਇਲਾਕੇ ਦੇ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੇ ਹਾਂ, ਜਿੱਥੋਂ ਬੱਚੀ ਲਾਪਤਾ ਹੋਈ ਸੀ। ਆਪਣੇ ਘਰ ਦੇ ਬਾਹਰ ਖੇਡਦੇ ਹੋਏ।
ਵਧੀਕ ਪੁਲਸ ਸੁਪਰਡੈਂਟ ਧਨੰਜੈ ਸਿੰਘ ਕੁਸ਼ਵਾਹਾ ਨੇ ਕਿਹਾ ਕਿ ਪੀੜਤਾ ਦੇ ਪਿਤਾ ਤੋਂ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਜਬਰ-ਜ਼ਿਨਾਹ ਅਤੇ ਕਤਲ ਦੀਆਂ ਆਈ. ਪੀ. ਸੀ. ਧਾਰਾਵਾਂ ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। 4 ਟੀਮਾਂ ਮਾਮਲੇ ਦੀ ਜਾਂਚ ’ਚ ਜੁੱਟੀਆਂ ਹੋਈਆਂ ਹਨ। ਇਸ ਤੋਂ ਇਲਾਵਾ ਅਸੀਂ ਕੁਝ ਅਹਿਮ ਸੁਰਾਗਾਂ ’ਤੇ ਕੰਮ ਕਰ ਰਹੇ ਹਾਂ ਅਤੇ ਸਾਨੂੰ ਭਰੋਸਾ ਹੈ ਕਿ ਦੋਸ਼ੀ ਨੂੰ ਛੇਤੀ ਹੀ ਗਿ੍ਰਫ਼ਤਾਰ ਕਰ ਲਿਆ ਜਾਵੇਗਾ।
ਵਿਧਾਇਕਾਂ ਦੇ ਪਲਾਇਨ ਨਾਲ ਭਾਜਪਾ ਨੂੰ ਕੋਈ ਫਰਕ ਨਹੀਂ ਪੈਂਦਾ : ਕੇਸ਼ਵ ਪ੍ਰਸਾਦ ਮੌਰਿਆ
NEXT STORY