ਨਵੀਂ ਦਿੱਲੀ— ਕੇਂਦਰੀ ਸਿਹਤ ਮਤੰਰੀ ਮਨਸੁੱਖ ਮਾਂਡਵੀਆ ਨੇ ਵੀਰਵਾਰ ਯਾਨੀ ਕਿ ਅੱਜ ਕਿਹਾ ਕਿ 60 ਫ਼ੀਸਦੀ ਆਬਾਦੀ ਤੋਂ ਵੱਧ ਯੋਗ ਆਬਾਦੀ ਦਾ ਕੋਵਿਡ-19 ਰੋਕੂ ਟੀਕਾਕਰਨ ਕੀਤਾ ਜਾ ਚੁੱਕਾ ਹੈ। ਮਾਂਡਵੀਆ ਨੇ ਟਵੀਟ ਕੀਤਾ, ‘‘ਨਵੀਂ ਉਪਲੱਬਧੀ, ਵਧਾਈ ਭਾਰਤ। ਜਨਤਾ ਦੀ ਭਾਗੀਦਾਰੀ ਅਤੇ ਸਾਡੇ ਸਿਹਤ ਕਾਮਿਆਂ ਦੇ ਸਮਰਪਿਤ ਯਤਨਾਂ ਸਦਕਾ 60 ਫ਼ੀਸਦੀ ਤੋਂ ਵੱਧ ਯੋਗ ਆਬਾਦੀ ਦਾ ਪੂਰਨ ਟੀਕਾਕਰਨ ਹੋ ਚੁੱਕਾ ਹੈ।’’
ਇਹ ਵੀ ਪੜ੍ਹੋ : ਦੇਸ਼ 'ਚ ਕੋਰੋਨਾ ਦੇ ਨਵੇਂ ਮਾਮਲਿਆਂ ਨੇ ਫੜੀ ਰਫ਼ਤਾਰ, ਓਮੀਕ੍ਰੋਨ ਦੇ ਕੁੱਲ ਮਾਮਲੇ 236 ਹੋਏ
ਸਿਹਤ ਮੰਤਰਾਲਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਦੀ 89 ਫ਼ੀਸਦੀ ਬਾਲਗ ਆਬਾਦੀ ਨੂੰ ਟੀਕੇ ਦੀ ਪਹਿਲੀ ਖ਼ੁਰਾਕ ਮਿਲ ਚੁੱਕੀ ਹੈ। ਸਵੇਰੇ 7 ਵਜੇ ਤੱਕ ਅੰਤਰਿਮ ਅੰਕੜਿਆਂ ਮੁਤਾਬਕ ਬੀਤੇ 24 ਘੰਟਿਆਂ ਦੌਰਾਨ ਟੀਕੇ ਦੀਆਂ 70,17,671 ਖ਼ੁਰਾਕਾਂ ਦਿੱਤੇੇ ਜਾਣ ਨਾਲ ਦੇਸ਼ ਵਿਚ ਹੁਣ ਤੱਕ 139.70 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ : ਹੁਣ ਬਲਾਤਕਾਰੀਆਂ ਦੀ ਖੈਰ ਨਹੀਂ, ਮਿਲੇਗੀ ਫਾਂਸੀ ਦੀ ਸਜ਼ਾ, ਇਸ ਸੂਬੇ ਦੀ ਵਿਧਾਨ ਸਭਾ ’ਚ ‘ਸ਼ਕਤੀ ਬਿੱਲ’ ਪੇਸ਼
ਦੱਸ ਦੇਈਏ ਕਿ ਕੋਰੋਨਾ ਵਾਇਰਸ ਮਹਾਮਾਰੀ ਦੇ ਭਾਰਤ ’ਚ ਦਸਤਕ ਦੇਣ ਮਗਰੋਂ ਭਾਰਤ ’ਚ ਹੀ ਟੀਕੇ ਬਣਾਏ ਗਏ। ਕੋਰੋਨਾ ਤੋਂ ਬਚਣ ਲਈ ਵੱਡੀ ਗਿਣਤੀ ’ਚ ਲੋਕ ਕੋਰੋਨਾ ਟੀਕਾਕਰਨ ਕਰਵਾ ਰਹੇ ਹਨ। ਹਾਲ ਹੀ ਵਿਚ ਭਾਰਤ ਨੇ 100 ਕਰੋੜ ਟੀਕਾਕਰਨ ਦਾ ਟੀਚਾ ਪੂਰਾ ਕੀਤਾ ਸੀ। ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਮਾਸਕ, ਦੋ ਗਜ਼ ਦੀ ਦੂਰੀ ਅਤੇ ਟੀਕਾਕਰਨ ਬੇਹੱਦ ਜ਼ਰੂਰੀ ਹੈ। ਖ਼ੁਦ ਨੂੰ ਸੁਰੱਖਿਅਤ ਰੱਖਣ ਦੇ ਨਾਲ-ਨਾਲ ਅਸੀਂ ਹੋਰਨਾਂ ਨੂੰ ਸੁਰੱਖਿਅਤ ਰੱਖੀਏ, ਇਸ ਲਈ ਕੋਰੋਨਾ ਦਾ ਟੀਕਾ ਜ਼ਰੂਰ ਲਗਵਾਓ।
ਇਹ ਵੀ ਪੜ੍ਹੋ: ਹਰਿਆਣਾ ’ਚ ਦਿਲ ਦਹਿਲਾ ਦੇਣ ਵਾਲੀ ਘਟਨਾ: ਘਰ ’ਚ ਲਟਕਦੀਆਂ ਮਿਲੀਆਂ 3 ਜੀਆਂ ਦੀਆਂ ਲਾਸ਼ਾਂ
ਦੁਕਾਨਦਾਰਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਜਵਾਲਾਮੁਖੀ ਮੰਦਰ 'ਚ ਹਲਵੇ ਪੇੜੇ ਦਾ ਭੋਗ ਸ਼ੁਰੂ ਕਰਨ ਦੀ ਕੀਤੀ ਮੰਗ
NEXT STORY