ਉਜੈਨ (ਮੱਧ ਪ੍ਰਦੇਸ਼) : ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ ਦੀ ਬਦਨਗਰ ਤਹਿਸੀਲ ਦੇ ਇੱਕ ਪਿੰਡ ਵਿੱਚ ਵੀਰਵਾਰ ਸ਼ਾਮ ਨੂੰ ਬੋਰਵੈੱਲ ਵਿੱਚ ਡਿੱਗਣ ਵਾਲੇ ਢਾਈ ਸਾਲਾ ਭਾਗੀਰਥ ਨੂੰ ਬਚਾਉਣ ਲਈ ਰਾਤ ਭਰ ਬਚਾਅ ਕਾਰਜ ਜਾਰੀ ਰਿਹਾ ਪਰ ਉਸਨੂੰ ਅਜੇ ਤੱਕ ਬਚਾਇਆ ਨਹੀਂ ਜਾ ਸਕਿਆ ਹੈ। ਇਸ ਦੀ ਜਾਣਕਾਰੀ ਇਕ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਬੋਰਵੈੱਲ ਦੇ ਸਮਾਨਾਂਤਰ ਇੱਕ ਟੋਆ ਪੁੱਟ ਕੇ ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਚੱਟਾਨਾਂ ਖੁਦਾਈ ਵਿੱਚ ਰੁਕਾਵਟ ਪਾ ਰਹੀਆਂ ਹਨ।
ਇਹ ਵੀ ਪੜ੍ਹੋ - ਸਕੂਲਾਂ 'ਚ Reels ਤੇ ਸ਼ਾਰਟ ਵੀਡੀਓਜ਼ ਬਣਾਉਣ 'ਤੇ ਲੱਗੀ ਪਾਬੰਦੀ! ਦਿੱਲੀ ਸਰਕਾਰ ਵਲੋਂ ਜਾਰੀ ਸਖ਼ਤ ਹੁਕਮ
ਉਨ੍ਹਾਂ ਕਿਹਾ ਕਿ ਬੱਚੇ 'ਤੇ ਬੋਰਵੈੱਲ ਵਿੱਚ ਲੱਗੇ ਕੈਮਰੇ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ। ਬਡਨਗਰ ਪੁਲਸ ਸਟੇਸ਼ਨ ਦੇ ਇੰਚਾਰਜ ਅਸ਼ੋਕ ਪਾਟੀਦਾਰ ਨੇ ਦੱਸਿਆ ਕਿ ਪੱਥਰੀਲੀ ਜ਼ਮੀਨ ਅਤੇ ਕਦੇ-ਕਦੇ ਚੱਟਾਨਾਂ ਡਿੱਗਣ ਕਾਰਨ ਬਚਾਅ ਕਾਰਜ ਵਿੱਚ ਜ਼ਿਆਦਾ ਸਮਾਂ ਲੱਗ ਰਿਹਾ ਹੈ। ਉਨ੍ਹਾਂ ਕਿਹਾ, "ਬੱਚੇ ਦੀ ਹਾਲਤ ਫਿਲਹਾਲ ਸਥਿਰ ਹੈ। ਅਸਲ ਸਥਿਤੀ ਉਸ ਦੇ ਬਾਹਰ ਆਉਣ ਤੋਂ ਬਾਅਦ ਹੀ ਪਤਾ ਲੱਗੇਗੀ। ਬਚਾਅ ਕਾਰਜ ਜਾਰੀ ਹਨ।" ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਬੱਚਾ ਲਗਭਗ 60 ਤੋਂ 65 ਫੁੱਟ ਦੀ ਡੂੰਘਾਈ ਵਿੱਚ ਫਸਿਆ ਹੋਇਆ ਸੀ ਅਤੇ ਲਗਭਗ 40 ਫੁੱਟ ਖੋਦਣ ਤੋਂ ਬਾਅਦ ਇੱਕ ਚੱਟਾਨ ਮਿਲੀ।
ਇਹ ਵੀ ਪੜ੍ਹੋ - ਅੱਜ ਤੋਂ ਟੋਲ ਪਲਾਜ਼ਾ 'ਤੇ ਨਹੀਂ ਹੋਵੇਗਾ ਨਕਦ ਭੁਗਤਾਨ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
ਉਨ੍ਹਾਂ ਕਿਹਾ ਕਿ ਚੱਟਾਨ ਤੋੜਨ ਲਈ ਭੋਪਾਲ ਅਤੇ ਇੰਦੌਰ ਤੋਂ ਮਸ਼ੀਨਾਂ ਲਿਆਂਦੀਆਂ ਗਈਆਂ ਹਨ। ਇਹ ਹਾਦਸਾ ਵੀਰਵਾਰ ਸ਼ਾਮ 7 ਤੋਂ 7:30 ਵਜੇ ਦੇ ਵਿਚਕਾਰ ਉਜੈਨ ਤੋਂ ਲਗਭਗ 75 ਕਿਲੋਮੀਟਰ ਦੂਰ ਬਦਨਗਰ ਤਹਿਸੀਲ ਦੇ ਝਲਾਰੀਆ ਪਿੰਡ ਵਿੱਚ ਵਾਪਰਿਆ। ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਦੇ ਕਮਾਂਡੈਂਟ ਸੰਤੋਸ਼ ਜਾਟ ਨੇ ਦੱਸਿਆ ਕਿ ਬੱਚੇ ਨੂੰ ਬਚਾਅ ਰੱਸੀ ਦੀ ਵਰਤੋਂ ਕਰਕੇ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੌਕੇ 'ਤੇ ਮੌਜੂਦ ਉਜੈਨ ਦੇ ਪੁਲਸ ਸੁਪਰਡੈਂਟ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਦੀ ਟੀਮ, ਐਸਡੀਆਰਐਫ ਨਾਲ ਵੀ ਬਚਾਅ ਕਾਰਜ ਵਿੱਚ ਲੱਗੀ ਹੋਈ ਹੈ।
ਇਹ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਪੰਜਾਬ ਲਿਆਈ ਪੁਲਸ, ਕਮਲ ਕੌਰ ਭਾਬੀ ਦੇ ਮਾਮਲੇ 'ਚ ਦੁਬਈ ਤੋਂ ਕੀਤਾ ਗ੍ਰਿਫ਼ਤਾਰ
ਇਸ ਕੰਮ ਲਈ ਲਗਭਗ ਅੱਧਾ ਦਰਜਨ ਪੋਕਲੇਨ ਅਤੇ ਜੇਸੀਬੀ ਮਸ਼ੀਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਮੌਕੇ 'ਤੇ ਐਂਬੂਲੈਂਸਾਂ ਅਤੇ ਹੋਰ ਜ਼ਰੂਰੀ ਉਪਕਰਣ ਤਾਇਨਾਤ ਕੀਤੇ ਗਏ ਹਨ। ਪੁਲਸ ਸੁਪਰਡੈਂਟ ਨੇ ਕਿਹਾ ਕਿ ਬੱਚੇ ਨੂੰ ਸੁਰੱਖਿਅਤ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਬੱਚੇ ਦੀ ਪਛਾਣ ਭਾਗੀਰਥ ਵਜੋਂ ਹੋਈ ਹੈ, ਜੋ ਕਿ ਰਾਜਸਥਾਨ ਦੇ ਰਹਿਣ ਵਾਲੇ ਪ੍ਰਵੀਨ ਦੇਵਾਸੀ ਦਾ ਢਾਈ ਸਾਲ ਦਾ ਪੁੱਤਰ ਹੈ। ਪ੍ਰਵੀਨ ਭੇਡਾਂ ਚਰਾਉਣ ਦਾ ਕੰਮ ਕਰਦਾ ਹੈ।
ਇਹ ਵੀ ਪੜ੍ਹੋ - ਸਕੂਲੀ ਪੜ੍ਹਾਈ 'ਚ ਵੱਡਾ ਫੇਰਬਦਲ! 6ਵੀਂ ਤੋਂ 10ਵੀਂ ਜਮਾਤ ਤੱਕ ਹੁਣ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ
ਪਰਿਵਾਰਕ ਮੈਂਬਰਾਂ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਵੀਰਵਾਰ ਸ਼ਾਮ ਨੂੰ ਪਰਿਵਾਰ ਭੇਡਾਂ ਚਰ ਰਿਹਾ ਸੀ, ਜਦੋਂ ਇੱਕ ਭੇਡ ਨੇ ਬੋਰਵੈੱਲ 'ਤੇ ਰੱਖਿਆ ਪੱਥਰ ਖਿਸਕਾਇਆ। ਅਧਿਕਾਰੀ ਨੇ ਦੱਸਿਆ ਕਿ ਪਿੱਛੇ ਤੋਂ ਆ ਰਹੇ ਬੱਚੇ ਨੇ ਉਤਸੁਕਤਾ ਨਾਲ ਢੱਕਣ ਹਟਾਇਆ ਅਤੇ ਬੋਰਵੈੱਲ ਵਿੱਚ ਦੇਖਿਆ, ਜਦੋਂ ਉਹ ਉਸ ਵਿੱਚ ਡਿੱਗ ਪਿਆ। ਭਾਗੀਰਥ ਦੇ ਮਾਮੇ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬੱਚੇ ਦੀ ਮਾਂ ਨੇ ਉਸਨੂੰ ਬੋਰਵੈੱਲ ਵਿੱਚ ਵੇਖਦੇ ਹੋਏ ਦੇਖਿਆ, ਪਰ ਜਦੋਂ ਤੱਕ ਉਹ ਉੱਥੇ ਪਹੁੰਚੀ, ਬੱਚਾ ਉਸ ਵਿੱਚ ਡਿੱਗ ਚੁੱਕਾ ਸੀ। ਉਨ੍ਹਾਂ ਕਿਹਾ ਕਿ ਪ੍ਰਵੀਨ ਦੇਵਾਸੀ ਰਾਜਸਥਾਨ ਦੇ ਪਾਲੀ ਜ਼ਿਲ੍ਹੇ ਦੇ ਗੁਡਾਨਾਲਾ ਪਿੰਡ ਦਾ ਰਹਿਣ ਵਾਲਾ ਹੈ ਅਤੇ ਉਸਦਾ ਪਰਿਵਾਰ ਤਿੰਨ ਦਿਨ ਪਹਿਲਾਂ ਹੀ ਉੱਥੇ ਪਹੁੰਚ ਗਿਆ ਸੀ। ਅਧਿਕਾਰੀ ਨੇ ਕਿਹਾ ਕਿ ਘਟਨਾ ਸਮੇਂ ਪ੍ਰਵੀਨ ਦੇਵਾਸੀ ਪਾਲੀ ਜ਼ਿਲ੍ਹੇ ਵਿੱਚ ਸੀ। ਭਾਗੀਰਥ ਪ੍ਰਵੀਨ ਦੇ ਤਿੰਨ ਪੁੱਤਰਾਂ ਵਿੱਚੋਂ ਸਭ ਤੋਂ ਛੋਟਾ ਹੈ।
ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਪਰੀਮ ਕੋਰਟ ਦਾ ਸੂਬਿਆਂ ਨੂੰ ਹੁਕਮ; ਦੇਸ਼ ਭਰ ’ਚ ਬਾਲ ਸਮੱਗਲਿੰਗ ਦੇ ਗਿਰੋਹ ਸਰਗਰਮ, ਤੁਰੰਤ ਕਾਰਵਾਈ ਕਰੋ
NEXT STORY