ਹਰਿਆਣਾ (ਏਜੰਸੀ)- ਹਰਿਆਣਾ ਦੇ ਜੀਂਦ 'ਚ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਖ਼ਿਲਾਫ਼ 60 ਤੋਂ ਵੱਧ ਵਿਦਿਆਰਥਣਾ ਨੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਦਰਜ ਕਰਵਾਈ ਹੈ। ਰਾਜ ਸਰਕਾਰ ਨੇ ਜਾਂਚ ਤੋਂ ਬਾਅਦ ਦੋਸ਼ੀ ਕਰਤਾਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਉਹ ਅਜੇ ਵੀ ਫਰਾਰ ਹੈ। ਹਰਿਆਣਾ ਰਾਜ ਮਹਿਲਾ ਕਮਿਸ਼ਨ 2 ਵਿਦਿਆਰਥਣਾਂ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ, ਜਿਨ੍ਹਾਂ ਨੇ ਪ੍ਰਿੰਸੀਪਲ ਵਲੋਂ ਜਿਨਸੀ ਸ਼ੋਸ਼ਣ ਕਾਰਨ ਖ਼ੁਦਕੁਸ਼ੀ ਕਰ ਲਈ ਸੀ। ਕਮਿਸ਼ਨ ਦੀ ਚੇਅਰਪਰਸਨ ਰੇਨੂੰ ਭਾਟੀਆ ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ 60 ਕੁੜੀਆਂ ਨੇ ਪ੍ਰਿੰਸੀਪਲ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਪੀੜਤ ਕੁੜੀਆਂ ਨੇ 31 ਅਗਸਤ ਨੂੰ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ 5 ਪੰਨਿਆਂ ਦੇ ਲਿਖਤੀ ਪੱਤਰ 'ਚ ਕਿਹਾ ਕਿ ਪ੍ਰਿੰਸੀਪਲ ਇਕ ਮਹਿਲਾ ਅਧਿਆਪਕ ਦੀ ਮਦਦ ਨਾਲ ਵਿਦਿਆਰਥਣਾਂ ਦਾ ਜਿਨਸੀ ਸ਼ੋਸ਼ਣ ਕਰ ਰਿਹਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਿੰਸੀਪਲ ਨੇ ਆਪਣੇ ਕਮਰੇ ਦੀ ਖਿੜਕੀ 'ਚ ਕਾਲਾ ਸ਼ੀਸ਼ਾ ਲਗਾ ਰੱਖਿਆ ਹੈ।
ਇਹ ਵੀ ਪੜ੍ਹੋ : ਅਸੀਂ ਨਹੀਂ ਚਾਹੁੰਦੇ ਕਿ ਸੁਪਰੀਮ ਕੋਰਟ 'ਤਾਰੀਖ਼-ਪੇ-ਤਾਰੀਖ਼' ਅਦਾਲਤ ਬਣੇ : ਚੀਫ਼ ਜਸਟਿਸ ਚੰਦਰਚੂੜ
ਕੁੜੀਆਂ 'ਚੋਂ ਇਕ ਨੇ ਸ਼ਿਕਾਇਤ 'ਚ ਕਿਹਾ,''ਇਕ ਮਹਿਲਾ ਅਧਿਆਪਕ ਕੁੜੀਆਂ ਨੂੰ ਪ੍ਰਿੰਸੀਪਲ ਨੂੰ ਮਿਲਣ ਲਈ ਉਨ੍ਹਾਂ ਦੇ ਕਮਰੇ 'ਚ ਭੇਜਦੀ ਸੀ। ਪ੍ਰਿੰਸੀਪਲ ਕੁੜੀਆਂ ਨੂੰ ਗਲਤ ਤਰੀਕੇ ਨਾਲ ਛੂੰਹਦਾ ਅਤੇ ਗੰਦੀ ਭਾਸ਼ਾ 'ਚ ਗੱਲ ਵੀ ਕਰਦਾ ਹੈ।'' ਮੁੱਖ ਸ਼ਿਕਾਇਤਕਰਤਾ ਨੇ ਕਿਹਾ ਕਿ ਪ੍ਰਿੰਸੀਪਲ ਨੇ ਉਸ ਨਾਲ 2 ਵਾਰ ਛੇੜਛਾੜ ਕੀਤੀ ਅਤੇ ਜਦੋਂ ਉਸ ਨੇ ਰੁਕਣ ਲਈ ਕਿਹਾ ਤਾਂ ਉਸ ਨੇ ਉਸ ਨੂੰ ਸਕੂਲੋਂ ਕੱਢਣ ਦੀ ਧਮਕੀ ਦਿੱਤੀ। ਕੁੜੀ ਨੇ ਕਿਹਾ,''ਪ੍ਰਿੰਸੀਪਲ ਨੇ ਮੈਨੂੰ ਕਿਹਾ ਕਿ ਮੈਂ ਉਸ ਦਾ ਸਮਰਥਨ ਕਰਾਂ, ਨਹੀਂ ਤਾਂ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੋ। ਉਸ ਨੇ ਕਈ ਕੁੜੀਆਂ ਦਾ ਜਿਨਸ਼ੀ ਸ਼ੋਸ਼ਣ ਕੀਤਾ ਹੈ।'' ਇਸ ਦੀ ਸੁਣਵਾਈ ਲਈ ਰਾਜ ਮਹਿਲਾ ਕਮਿਸ਼ਨ ਨੇ ਵੀਰਵਾਰ ਨੂੰ ਦੋਸ਼ੀਆਂ, ਮਾਮਲੇ 'ਚ ਗਠਿਤ ਐੱਸ.ਆਈ.ਟੀ. ਦੀ ਅਗਵਾਈ ਕਰ ਰਹੇ ਡੀ.ਐੱਸ.ਪੀ. ਸਮੇਤ ਪੁਲਸ ਅਧਿਕਾਰੀਆਂ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕੀਤਾ। ਭਾਟੀਆ ਨੇ ਕਿਹਾ, ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਜਿਸ ਦੋਸ਼ੀ ਖ਼ਿਲਾਫ਼ ਇੰਨੀ ਗੰਭੀਰ ਦੋਸ਼ ਲਗਾਏ ਗਏ ਹਨ, ਉਸ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਕਮਿਸ਼ਨ ਪੁਲਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਉੱਚ ਪੱਧਰ 'ਤੇ ਸਰਕਾਰ ਦੇ ਅਧਿਕਾਰੀਆਂ ਨਾਲ ਇਸ ਮੁੱਦੇ ਨੂੰ ਚੁੱਕੇਗਾ। ਰਾਸ਼ਟਰੀ ਮਹਿਲਾ ਕਮਿਸ਼ਨ ਦੇ ਦਖ਼ਲ 'ਤੇ, ਹਰਿਆਣਾ ਸਰਕਾਰ ਨੇ 27 ਅਕਤੂਬਰ ਨੂੰ ਦੋਸ਼ੀ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ। ਨਾਲ ਹੀ ਪੁਲਸ ਨੇ 31 ਅਕਤੂਬਰ ਨੂੰ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਅਤੇ ਭਾਰਤੀ ਦੰਡਾਵਲੀ ਦੀ ਧਾਰਾ 354 ਦੇ ਅਧੀਨ ਐੱਫ.ਆਈ.ਆਰ. ਦਰਜ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
WhatsApp ਦੀ ਵੱਡੀ ਕਾਰਵਾਈ, 71 ਲੱਖ ਤੋਂ ਵੱਧ ਭਾਰਤੀਆਂ ਦੇ ਅਕਾਊਂਟ ਕੀਤੇ ਬੈਨ, ਜਾਣੋ ਵਜ੍ਹਾ
NEXT STORY