ਨਵੀਂ ਦਿੱਲੀ- ਸੀ. ਬੀ. ਆਈ. ਨੇ ਬੁੱਧਵਾਰ ਭਾਰਤੀ ਖੁਰਾਕ ਨਿਗਮ (ਐੱਫ. ਸੀ. ਆਈ.) ਵਿਚ ਕਥਿਤ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਸ਼ੁਰੂ ਕੀਤੀ ਅਤੇ ਡਿਪਟੀ ਜਨਰਲ ਮੈਨੇਜਰ (ਡੀ. ਜੀ. ਐੱਮ.) ਪੱਧਰ ਦੇ ਇਕ ਅਧਿਕਾਰੀ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ 50 ਥਾਵਾਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਛਾਪੇਮਾਰੀ ਵਿਚ ਹੁਣ ਤੱਕ 60 ਲੱਖ ਰੁਪਏ ਬਰਾਮਦ ਕੀਤੇ ਗਏ ਹਨ।
ਅਧਿਕਾਰੀਆਂ ਨੇ ਕਿਹਾ ਕਿ ਐੱਫ. ਸੀ. ਆਈ. ਵਿਚ ਕਾਰਜਕਾਰੀ ਨਿਰਦੇਸ਼ਕਾਂ ਤੋਂ ਲੈ ਕੇ ਤਕਨੀਕੀ ਸਹਾਇਕਾਂ ਦੀ ਭੂਮਿਕਾ ਸ਼ੱਕ ਦੇ ਘੇਰੇ 'ਚ ਹੈ। ਇਹ ਛਾਪੇਮਾਰੀ ਐਫ. ਸੀ. ਆਈ. ਦੇ ਡਿਪਟੀ ਜਨਰਲ ਮੈਨੇਜਰ (ਡੀ.ਜੀ.ਐਮ.) ਵਲੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼ੁਰੂ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਦੇ ਕਈ ਸ਼ਹਿਰਾਂ ਦੇ ਨਾਲ ਹੀ ਦਿੱਲੀ ਵਿਚ ਵੀ ਦੋ ਥਾਵਾਂ ’ਤੇ ਛਾਪੇ ਮਾਰੇ ਗਏ। ਸੀ.ਬੀ.ਆਈ. ਨੇ ਐੱਫ. ਸੀ. ਆਈ. ਵਿਚ ਭ੍ਰਿਸ਼ਟਾਚਾਰ ਦੇ ਗਠਜੋੜ ਦੇ ਖਿਲਾਫ ਇਕ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿਚ ਅਨਾਜ ਦੀ ਖਰੀਦ, ਸਟੋਰੇਜ ਅਤੇ ਵੰਡ ਵਿੱਚ ਲੱਗੇ ਅਧਿਕਾਰੀਆਂ, ਚੌਲ ਮਿੱਲ ਮਾਲਕਾਂ, ਅਨਾਜ ਵਪਾਰੀਆਂ ਆਦਿ ਦੀ ਇਕ ਪੂਰੀ ਸ਼੍ਰੇਣੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਕਈ ਸ਼ਿਕਾਇਤਾਂ ਤੋਂ ਬਾਅਦ ਪਿਛਲੇ ਛੇ ਮਹੀਨਿਆਂ ਤੋਂ ਖੁਫੀਆ ਜਾਣਕਾਰੀ ਇਕੱਠੀ ਕਰ ਰਹੀ ਸੀ। ਸੂਬਾ ਸਰਕਾਰ ਦੇ ਮੁਲਾਜ਼ਮਾਂ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿਚ ਆਵੇਗੀ।
ਹਿਮਾਚਲ ਪ੍ਰਦੇਸ਼ ਸਰਕਾਰ ਦਾ ਖਜ਼ਾਨਾ ਖ਼ਾਲੀ, ਕਰਮਚਾਰੀਆਂ ਨੂੰ ਤਨਖਾਹ ਦੇਣ ਲਈ ਵੀ ਪੈਸਾ ਨਹੀਂ
NEXT STORY