ਨਵੀਂ ਦਿੱਲੀ (ਭਾਸ਼ਾ)- ਦੇਸ਼ 'ਚ ਇਕ ਦਿਨ 'ਚ ਕੋਰੋਨਾ ਵਾਇਰਸ 21,880 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਗਿਣਤੀ ਵੱਧ ਕੇ 4,38,47,065 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 1,49,482 ਹੋ ਗਈ ਹੈ। ਸ਼ੁੱਕਰਵਾਰ ਨੂੰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅਪਡੇਟ ਕੀਤੇ ਅੰਕੜਿਆਂ ਦੇ ਅਨੁਸਾਰ, ਸੰਕਰਮਣ ਨਾਲ 60 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਦੇਸ਼ ਵਿਚ ਮਰਨ ਵਾਲਿਆਂ ਦੀ ਗਿਣਤੀ 5,25,930 ਹੋ ਗਈ ਹੈ। ਦੇਸ਼ 'ਚ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵੱਧ ਕੇ 1,49,482 ਹੋ ਗਈ ਹੈ, ਜੋ ਕੁੱਲ ਮਾਮਲਿਆਂ ਦਾ 0.34 ਫੀਸਦੀ ਹੈ। ਪਿਛਲੇ 24 ਘੰਟਿਆਂ 'ਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 'ਚ 601 ਮਾਮਲਿਆਂ ਦਾ ਵਾਧਾ ਹੋਇਆ ਹੈ। ਮਰੀਜ਼ਾਂ ਦੀ ਠੀਕ ਹੋਣ ਦੀ ਰਾਸ਼ਟਰੀ ਦਰ 98.46 ਫੀਸਦੀ ਹੈ।
ਦੇਸ਼ 'ਚ ਕੋਰੋਨਾ ਸੰਕਰਮਣ ਦੇ ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਰੋਜ਼ਾਨਾ ਸੰਕਰਮਣ ਦਰ 4.42 ਫੀਸਦੀ ਹੋ ਗਈ ਹੈ ਅਤੇ ਰਿਕਵਰੀ ਦਰ 98.46 ਫੀਸਦੀ ਅਤੇ ਮੌਤ ਦਰ 1.20 ਫੀਸਦੀ ਹੋ ਗਈ ਹੈ। ਪਿਛਲੇ 24 ਘੰਟਿਆਂ 'ਚ 4,95,359 ਕੋਰੋਨਾ ਟੈਸਟ ਕੀਤੇ ਗਏ ਹਨ ਅਤੇ ਹੁਣ ਤੱਕ ਕੁੱਲ 87.16 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਉੱਥੇ ਹੀ ਰਾਸ਼ਟਰਵਿਆਪੀ ਟੀਕਾਕਰਨ ਮੁਹਿੰਮ ਦੇ ਅਧੀਨ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀਆਂ 201.30 ਕਰੋੜ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਰਾਸ਼ਟਰ ਨਿਰਮਾਣ ’ਚ ਪ੍ਰਵਾਸੀਆਂ ਦੀ ਭੂਮਿਕਾ ਅਹਿਮ, ਅਧਿਕਾਰਾਂ ਦੀ ਅਣਦੇਖੀ ਨਹੀਂ ਕਰ ਸਕਦੇ : ਸੁਪਰੀਮ ਕੋਰਟ
NEXT STORY