ਨਵੀਂ ਦਿੱਲੀ - ਮਈ 2018 ਤੋਂ ਜੂਨ 2021 ਵਿਚਾਲੇ ਜੰਮੂ ਕਸ਼ਮੀਰ ਵਿੱਚ ਘੱਟ ਤੋਂ ਘੱਟ 630 ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰਾ ਗਿਆ ਹੈ। ਇਹ ਜਾਣਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 400 ਐਨਕਾਉਂਟਰਸ ਵੀ ਹੋਏ, ਜਿਸ ਵਿੱਚ 85 ਜਵਾਨ ਸ਼ਹੀਦ ਹੋ ਗਏ। ਕੇਂਦਰੀ ਗ੍ਰਹਿ ਰਾਜ ਮੰਤਰੀ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਸੰਸਦ ਦਿਗਵੀਜੇ ਸਿੰਘ ਦੇ ਸਵਾਲ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਸਰਹੱਦ ਲਗਾਤਾਰ ਸਰਹੱਦ ਪਾਰ ਅੱਤਵਾਦ ਦਾ ਸ਼ਿਕਾਰ ਰਿਹਾ ਹੈ।
ਇਹ ਵੀ ਪੜ੍ਹੋ - ਭਾਰਤ ਨੇ ਲੱਦਾਖ 'ਚ ਬਣਾਈ ਦੁਨੀਆ ਦੀ ਸਭ ਤੋਂ ਉੱਚੀ ਸੜਕ
ਅੱਤਵਾਦ ਦੇ ਮਦਦਗਾਰਾਂ 'ਤੇ ਸਖ਼ਤੀ
ਆਪਣੇ ਲਿਖਤੀ ਜਵਾਬ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਦੱਸਿਆ ਕਿ ਅੱਤਵਾਦ ਨੂੰ ਲੈ ਕੇ ਸਰਕਾਰ ਦੀ ਜ਼ੀਰੋ ਟੌਲਰੈਂਸਦੀ ਪਾਲਿਸੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇੱਥੇ ਸੁਰੱਖਿਆ ਬਿਹਤਰ ਬਣਾਉਣ ਲਈ ਉਪਾਅ ਕੀਤੇ ਹਨ। ਦੇਸ਼ ਵਿਰੋਧੀ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨ ਲਾਗੂ ਕੀਤੇ ਗਏ ਹਨ। ਨਾਲ ਹੀ ਅੱਤਵਾਦੀ ਸੰਗਠਨਾਂ ਦੀ ਚੁਣੌਤੀ ਤੋਂ ਨਜਿੱਠਣ ਲਈ ਲਗਾਤਾਰ ਸਰਚ ਆਪਰੇਸ਼ਨ ਵੀ ਚਲਾਏ ਜਾ ਰਹੇ ਹਨ। ਨਿਤਿਆਨੰਦ ਰਾਏ ਨੇ ਕਿਹਾ ਕਿ ਸੁਰੱਖਿਆ ਬਲ ਅਜਿਹੇ ਲੋਕਾਂ 'ਤੇ ਕੜੀ ਨਜ਼ਰ ਰੱਖ ਰਹੇ ਹਨ ਜੋ ਅੱਤਵਾਦੀਆਂ ਦੀ ਮਦਦ ਕਰ ਰਹੇ ਹਨ। ਨਾਲ ਹੀ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਕੀਤੀ ਜਾ ਰਹੀ ਹੈ।
664 ਵਾਰ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
ਕੇਂਦਰੀ ਗ੍ਰਹਿ ਰਾਜ ਮੰਤਰੀ ਨੇ ਦੱਸਿਆ ਕਿ ਜੂਨ 2021 ਤੱਕ ਪਾਕਿਸਤਾਨ ਦੁਆਰਾ ਜੰਮੂ-ਕਸ਼ਮੀਰ ਵਿੱਚ 664 ਵਾਰ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਸਰਹੱਦ ਪਾਰ ਤੋਂ ਗੋਲੀਬਾਰੀ ਕੀਤੀ ਗਈ ਹੈ। ਹਾਲਾਂਕਿ ਮਾਰਚ ਮਹੀਨੇ ਵਿੱਚ ਇੱਥੇ ਸਰਹੱਦ ਪਾਰ ਤੋਂ ਗੋਲੀਬਾਰੀ ਜਾਂ ਜੰਗਬੰਦੀ ਦੀ ਉਲੰਘਣਾ ਦੀ ਇੱਕ ਵੀ ਘਟਨਾ ਨਹੀਂ ਹੋਈ ਸੀ। ਉਥੇ ਹੀ ਡੀ.ਐੱਮ.ਕੇ. ਸੰਸਦ ਤਿਰੁਚੀ ਸਿਵਾ ਦੇ ਜਾਬ ਵਿੱਚ ਉਨ੍ਹਾਂ ਨੇ ਰਾਜ ਸਭਾ ਨੂੰ ਦੱਸਿਆ ਕਿ 2019 ਵਿੱਚ ਯੂ.ਏ.ਪੀ.ਏ. ਕਾਨੂੰਨ ਦੇ ਤਹਿਤ ਜੰਮੂ-ਕਸ਼ਮੀਰ ਵਿੱਚ 1948 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 34 ਲੋਕਾਂ ਨੂੰ ਸਜ਼ਾ ਵੀ ਸੁਣਾਈ ਗਈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪ੍ਰਨੀਤ ਕੌਰ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ, ਵਿਦੇਸ਼ ਵਸਣ ਦੇ ਚਾਹਵਾਨਾਂ ਨਾਲ ਹੁੰਦੀ ਧੋਖਾਧੜੀ ਦਾ ਚੁੱਕਿਆ ਮੁੱਦਾ
NEXT STORY