ਨਵੀਂ ਦਿੱਲੀ (ਭਾਸ਼ਾ): ਸਰਕਾਰ ਨੇ ਵੀਰਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਫਰਜ਼ੀ ਖ਼ਬਰਾਂ ਪ੍ਰਕਾਸ਼ਿਤ ਕਰਨ ਲਈ 120 ਯੂਟਿਊਬ ਆਧਾਰਿਤ ਨਿਊਜ਼ ਚੈਨਲਾਂ ਸਮੇਤ 635 'ਯੂਆਰਐਲ' (ਵੈੱਬਸਾਈਟਾਂ) ਨੂੰ ਬਲਾਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਇਨ੍ਹਾਂ ਵੈੱਬਸਾਈਟਾਂ ਨੇ ਅਜਿਹੀ ਸਮੱਗਰੀ ਪ੍ਰਕਾਸ਼ਿਤ ਕੀਤੀ ਸੀ ਜੋ ਭਾਰਤ ਦੀ ਪ੍ਰਭੂਸੱਤਾ ਅਤੇ ਅਖੰਡਤਾ, ਦੇਸ਼ ਦੀ ਰੱਖਿਆ, ਰਾਜ ਦੀ ਸੁਰੱਖਿਆ, ਵਿਦੇਸ਼ੀ ਰਾਜਾਂ ਨਾਲ ਦੋਸਤਾਨਾ ਸਬੰਧਾਂ ਜਾਂ ਜਨਤਕ ਵਿਵਸਥਾ ਦੇ ਹਿੱਤ ਵਿਚ ਨਹੀਂ ਸੀ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲਕਾਂਡ ਦਾ ਮਾਸਟਰਮਾਈਂਡ ਵਿਦੇਸ਼ 'ਚ ਗ੍ਰਿਫ਼ਤਾਰ, ਜਲਦ ਲਿਆਂਦਾ ਜਾਵੇਗਾ ਭਾਰਤ
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਜਾਣਕਾਰੀ ਰਾਜ ਸਭਾ ਵਿਚ ਇਕ ਸਵਾਲ ਦੇ ਲਿਖਤੀ ਜਵਾਬ ਵਿਚ ਦਿੱਤੀ। ਉਨ੍ਹਾਂ ਕਿਹਾ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਦਸੰਬਰ, 2021 ਤੋਂ ਸੂਚਨਾ ਤਕਨਾਲੋਜੀ (ਆਈ.ਟੀ.) ਨਿਯਮ, 2021 ਦੇ ਭਾਗ-III ਦੇ ਉਪਬੰਧਾਂ ਦੇ ਤਹਿਤ 120 ਯੂਟਿਊਬ ਆਧਾਰਿਤ ਨਿਊਜ਼ ਚੈਨਲਾਂ ਸਮੇਤ 635 ਵੈੱਬਸਾਈਟਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਨੇ ਹੜਤਾਲ ਵਾਪਸ ਲੈਣ ਦਾ ਕੀਤਾ ਐਲਾਨ, ਇਸ ਦਿਨ ਤੋਂ ਮੁੜ ਪਰਤਣਗੇ ਦਫ਼ਤਰ
ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਸੱਟੇਬਾਜ਼ੀ ਅਤੇ ਜੂਆ ਖੇਡਣਾ ਗੈਰ-ਕਾਨੂੰਨੀ ਹੈ, ਇਸ ਲਈ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਪ੍ਰਿੰਟ, ਇਲੈਕਟ੍ਰਾਨਿਕ ਅਤੇ ਡਿਜੀਟਲ ਮੀਡੀਆ ਨੂੰ ਸਲਾਹ ਜਾਰੀ ਕੀਤੀ ਹੈ ਕਿ ਉਹ ਆਨਲਾਈਨ ਸੱਟੇਬਾਜ਼ੀ ਮੰਚਾਂ ਜਾਂ ਉਨ੍ਹਾਂ ਨਾਲ ਸਬੰਧਤ ਉਤਪਾਦਾਂ ਅਤੇ ਸੇਵਾਵਾਂ ਲਈ ਇਸ਼ਤਿਹਾਰ ਪ੍ਰਕਾਸ਼ਿਤ ਕਰਨ ਤੋਂ ਬਚਣ। ਉਨ੍ਹਾਂ ਕਿਹਾ ਕਿ ਇਹ ਐਡਵਾਈਜ਼ਰੀਆਂ ਪਿਛਲੇ ਸਾਲ ਜੂਨ ਅਤੇ ਅਕਤੂਬਰ ਅਤੇ ਇਸ ਸਾਲ ਅਪ੍ਰੈਲ ਵਿਚ ਜਾਰੀ ਕੀਤੀਆਂ ਗਈਆਂ ਸਨ। ਠਾਕੁਰ ਨੇ ਕਿਹਾ ਕਿ ਜਦੋਂ ਵੀ ਇਸ ਸਬੰਧ ਵਿਚ ਕੋਈ ਵਿਸ਼ੇਸ਼ ਉਲੰਘਣਾ ਮੰਤਰਾਲੇ ਦੇ ਧਿਆਨ ਵਿਚ ਆਉਂਦੀ ਹੈ, ਬਣਦੀ ਕਾਰਵਾਈ ਕੀਤੀ ਜਾਂਦੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰੀਲਜ਼ ਬਣਾਉਣ ਦਾ ਅਜੀਬ ਸ਼ੌਂਕ! ਜੋੜੇ ਨੇ iPhone ਖ਼ਰੀਦਣ ਲਈ ਵੇਚ ਦਿੱਤਾ 8 ਮਹੀਨਿਆਂ ਦਾ ਬੱਚਾ
NEXT STORY